Arvind Kejriwal corona test: ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਨਾਲ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ, ਜੋ ਕਿ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚਦੀ ਨਜ਼ਰ ਆ ਰਹੀ ਹੈ । ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੰਦਰ ਕੋਰੋਨਾ ਵਰਗੇ ਲੱਛਣ ਪਾਏ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ । ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਕੋਰੋਨਾ ਟੈਸਟ ਹੋਵੇਗਾ ।
ਦਰਅਸਲ, ਜਿਸ ਕੋਰੋਨਾ ਨੇ ਦਿੱਲੀ ਵਿੱਚ ਕਹਿਰ ਮਚਾਇਆ ਹੋਇਆ ਹੈ, ਉਸਦੀ ਆਹਟ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਗਈ ਹੈ । ਐਤਵਾਰ ਸ਼ਾਮ ਤੋਂ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ । ਉਨ੍ਹਾਂ ਨੂੰ ਖਾਂਸੀ ਅਤੇ ਬੁਖਾਰ ਦੀ ਸ਼ਿਕਾਇਤ ਹੈ, ਜਿਸ ਤੋਂ ਬਾਅਦ ਹੁਣ ਸੀਐਮ ਕੇਜਰੀਵਾਲ ਦਾ ਕੋਰੋਨਾ ਟੈਸਟ ਕੀਤਾ ਜਾਵੇਗਾ ।
ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਖ਼ਬਰ ਮਿਲਦਿਆਂ ਹੀ ਬਹੁਤ ਸਾਰੇ ਨੇਤਾਵਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਜ਼ਾਹਰ ਕੀਤੀ ਹੈ । ਦਿੱਲੀ ਵਿੱਚ ਭਾਜਪਾ ਦੇ ਨਵੇਂ ਪ੍ਰਧਾਨ ਆਦੇਸ਼ ਗੁਪਤਾ ਅਤੇ ਪੁਰਾਣੇ ਦੋਸਤ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ । ਇਸ ਦੇ ਨਾਲ ਹੀ ਕੇਜਰੀਵਾਲ ਨੇ ਆਪਣੀਆਂ ਸਾਰੀਆਂ ਮੀਟਿੰਗਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਆਪਣੇ ਆਪ ਨੂੰ ਆਈਸੋਲੇਟ ਕਰ ਦਿੱਤਾ ਹੈ ।
ਦੱਸ ਦੇਈਏ ਕਿ ਦਿੱਲੀ ਵਿੱਚ ਕੋਰੋਨਾ ਦੀ ਰਫਤਾਰ ਵੱਧ ਗਈ ਹੈ. ਰਾਜਧਾਨੀ ਵਿੱਚ ਹੁਣ ਤੱਕ ਲਗਭਗ 29 ਹਜ਼ਾਰ ਮਰੀਜ਼ ਸੰਕਰਮਿਤ ਹੋਏ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ 800 ਦੇ ਆਂਕੜੇ ਨੂੰ ਪਾਰ ਕਰ ਗਈ ਹੈ । ਅਜਿਹੀ ਸਥਿਤੀ ਵਿੱਚ ਦਿੱਲੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਅਗਲੇ 15 ਦਿਨਾਂ ਵਿੱਚ ਬੈੱਡਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ ।