4.3 Magnitude Earthquake Hits: ਕੋਰੋਨਾ ਸੰਕਟ ਵਿਚਾਲੇ ਦੇਸ਼ ਨੂੰ ਇੱਕ ਹੋਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਹੈ ਭੂਚਾਲ । ਹਾਲ ਹੀ ਦੇ ਦਿਨਾਂ ਵਿੱਚ ਦੇਸ਼ ਵਿੱਚ ਕਈ ਥਾਵਾਂ ‘ਤੇ ਭੂਚਾਲ ਆਉਣ ਦੀਆਂ ਖਬਰਾਂ ਆਈਆਂ ਹਨ । ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਬੁੱਧਵਾਰ ਯਾਨੀ ਕਿ ਅੱਜ ਤੜਕੇ ਦਿਗਲੀਪੁਰ ਦੇ ਉੱਤਰ-ਪੂਰਬ ਵਿੱਚ ਭੂਚਾਲ ਆਇਆ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ ਦਾ ਅਨੁਮਾਨ 4.3 ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੰਡੇਮਾਨ ਤੇ ਨਿਕੋਬਾਰ ਦੇ ਦਿਗਲੀਪੁਰ ਤੋਂ 110 ਕਿਲੋਮੀਟਰ ਉੱਤਰ-ਪੱਛਮ ਵਿੱਚ ਅੱਜ ਤੜਕੇ 2.17 ਵਜੇ ਭੂਚਾਲ ਆਇਆ, ਜਿਸਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 4.3 ਸੀ ।
ਜ਼ਿਕਰਯੋਗ ਹੈ ਕਿ ਰਾਜਧਾਨੀ ਦਿੱਲੀ-ਐਨਸੀਆਰ ਵਿੱਚ ਪਿਛਲੇ 45 ਦਿਨਾਂ ਵਿੱਚ 14 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਜਧਾਨੀ ਦਿੱਲੀ-ਐਨਸੀਆਰ, ਜੰਮੂ ਕਸ਼ਮੀਰ, ਝਾਰਖੰਡ ਸਣੇ ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲਾਂਕਿ, ਬਹੁਤ ਸਾਰੇ ਭੁਚਾਲਾਂ ਦੀ ਤੀਬਰਤਾ ਬਹੁਤ ਜ਼ਿਆਦਾ ਨਹੀਂ ਸੀ ਅਤੇ ਕਿਤੇ ਵੀ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਭੁਚਾਲ ਆਇਆ ਸੀ । ਕੱਲ੍ਹ ਸਵੇਰੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਲੋਕਾਂ ਨੇ ਸਵੇਰੇ 8.16 ਵਜੇ ਕਸ਼ਮੀਰ ਵਿੱਚ ਆਏ ਭੂਚਾਲ ਦੇ ਝਟਕੇ ਮਹਿਸੂਸ ਕੀਤੇ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਸੀ. ਭੂਚਾਲ ਦਾ ਕੇਂਦਰ ਸ੍ਰੀਨਗਰ ਤੋਂ 14 ਕਿਲੋਮੀਟਰ ਉੱਤਰ ਅਤੇ ਗਾਂਦਰਬਲ ਤੋਂ 7 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ ।