13 Corona Cases from Gurdaspur : ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸੂਬੇ ਦੇ ਦੋ ਜ਼ਿਲਿਆਂ ਵਿਚੋਂ ਵੱਡੀ ਗਿਣਤੀ ’ਚ ਮਾਮਲੇ ਸਾਹਮਣੇ ਆਏ ਹਨ। ਗੁਰਦਾਸਪੁਰ ਜ਼ਿਲੇ ਵਿਚ ਜਿਥੇ ਕੋਰੋਨਾ ਦੇ 13 ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਪਠਾਨਕੋਟ ਤੋਂ 19 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਗੁਰਦਾਸਪੁਰ ਜ਼ਿਲੇ ਵਿਚ ਜਿਹੜੇ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉਨ੍ਹਾਂ ਵਿਚੋਂ ਇਕ ਵਿਅਕਤੀ ਗੁਰਦਾਸਪੁਰ ਸ਼ਹਿਰ, ਇਕ ਪਿੰਡ ਕੱਮੋਨੰਗਲ, 2 ਧਾਰੀਵਾਲ, 9 ਸ਼ੁਕਰਪੁਰਾ ਅਤੇ ਇਕ ਬਟਾਲਾ ਦਾ ਦੱਸਿਆ ਜਾ ਰਿਹਾ ਹੈ। ਇਹ ਸਾਰੇ ਮਰੀਜ਼ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ।
ਉਧਰ ਪਠਾਨਕੋਟ ਵਿਚ ਵੀ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਵਿਚ ਪਾਜ਼ੀਟਿਵ ਪਾਏ ਗਏ ਇਨ੍ਹਾਂ ਮਰੀਜ਼ਾਂ ਦਾ ਇਲਾਜ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਚਿੰਤਪੁਰਨੀ ਮੈਡੀਕਲ ਕਾਲਜ ਬੁੰਗਲ ਵਿਚ ਕੀਤਾ ਜਾ ਰਿਹਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਮਿਲਣ ਨਾਲ ਜ਼ਿਲਾ ਪਠਾਨਕੋਟ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਕ 113 ਹੋ ਗਈ ਹੈ। ਇਸ ਸਮੇਂ ਜ਼ਿਲੇ ਵਿਚ 52 ਐਕਟਿਵ ਕੇਸ ਹਨ, ਜੋਕਿ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਲਗਾਤਾਰ ਵੱਡੀ ਗਿਣਤੀ ’ਚ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਦੋਹਾਂ ਜ਼ਿਲਿਆ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਚੁੱਕੀ ਹੈ। ਰਾਹਤਵਾਲੀ ਗੱਲ ਇਹ ਹੈ ਕਿ ਸੂਬੇ ਵਿਚੋਂ ਹੁਣ ਤੱਕ 2234 ਮਰੀਜ਼ ਇਸ ਵਾਇਰਸ ਤੋਂ ਜੰਗ ਫਤਿਹ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ। ਅਜੇ ਵੀ ਸੂਬੇ ਵਿਚ ਇਸ ਦੇ 530 ਮਾਮਲੇ ਐਕਟਿਵ ਹਨ। ਦੱਸਣਯੋਗ ਹੈ ਕਿ ਇਸ ਮਹਾਮਾਰੀ ਨਾਲ ਸੂਬੇ ਵਿਚ ਹੁਣ ਤੱਕ 56 ਲੋਕ ਆਪਣੀ ਜਾਨ ਗੁਆ ਚੁੱਕੇ ਹਨ।