Corona New Cases in Jalandhar : ਕੋਰੋਨਾ ਮਹਾਮਾਰੀ ਪੰਜਾਬ ਵਿਚ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ ਜਲੰਧਰ ਵਿਚ ਤਿੰਨ ਤੇ ਬਾਬਾ ਬਕਾਲਾ ਤੋਂ ਚਾਰ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਅੱਜ ਸ਼ੁੱਕਰਵਾਰ ਜਲੰਧਰ ਵਿਚ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ ਇਕ ਪ੍ਰਾਈਵੇਟ ਹਸਪਤਾਲ ਦਾ ਐਕਸਰੇਅ ਟੈਕਨੀਸ਼ੀਅਨ ਵੀ ਸ਼ਾਮਲ ਹੈ। ਅੱਜ ਜ਼ਿਲੇ ਵਿਚ ਤਿੰਨ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ ਇਕ ਦੇ ਪਾਜ਼ੀਟਿਵ ਹੋਣ ਦਾ ਅੱਜ ਸਵੇਰੇ ਹੀ ਪਤਾ ਲੱਗ ਗਿਆ ਸੀ। ਹੁਣ ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਜਲੰਧਰ ਜ਼ਿਲੇ ਵਿਚ ਕੁਲ ਪੀੜਤਾਂ ਦੀ ਗਿਣਤੀ 325 ਹੋ ਗਈ ਹੈ, ਜਿਨ੍ਹਾਂ ਵਿਚੋਂ 259 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜਦਕਿ ਜ਼ਿਲੇ ਵਿਚ ਅਜੇ ਵੀ ਐਕਟਿਵ ਮਾਮਲਿਆਂ ਦੀ ਗਿਣਤੀ 55 ਹੈ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ 11 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿਚ ਕੋਰੋਨਾ ਨੇ ਮੁੜਤ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਕਸਬਾ ਬਿਆਸ ਅਤੇ ਇਸ ਦੇ ਨਾਲ ਲੱਗਦੇ ਪਿੰਡ ਦੌਲੇਨੰਗਲ ਤੋਂ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਦੋ ਔਰਤਾਂ ਅਤੇ ਦੋ ਮਰਦਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਕਤ ਮਰੀਜ਼ਾਂ ਦੇ ਸੈਂਪਲ 9 ਜੂਨ ਨੂੰ ਲਏ ਸਿਵਲ ਹਸਪਾਤਲ ਬਾਬਾ ਬਕਾਲਾ ਸਾਹਿਬ ਵਿਚ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਹ ਜਾਣਕਾਰੀ ਡਾ. ਲਖਵਿੰਦਰ ਸਿੰਘ ਬੀਡੀਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਦਿੱਲੀ ਤੋਂ ਪਰਤੇ ਸਨ।
ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦਰਮਿਆਨ ਸੂਬੇ ਵਿਚ ਹੁਣ ਤੱਕ 63 ਲੋਕ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਹੁਣ ਤੱਕ ਇਸ ਦੇ ਪੀੜਤਾਂ ਦੀ ਗਿਣਤੀ 2900 ਤੋਂ ਵੀ ਵੱਧ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 2312 ਲੋਕਾਂ ਨੇ ਇਸ ਮਹਾਮਾਰੀ ਨੂੰ ਹਰਾ ਕੇ ਇਸ ਖਿਲਾਫ ਜੰਗ ਫਤਿਹ ਕਰ ਲਈ ਹੈ ਅਤੇ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪਰ ਅਜੇ ਵੀ ਇਸ ਦੇ 561 ਤੋਂ ਵੱਧ ਮਾਮਲੇ ਐਕਟਿਵ ਹਨ।