Farmer killed in : ਪੰਜਾਬ ਦੇ ਜਿਲ੍ਹਾ ਰਾਏਕੋਟ ਦੇ ਪਿੰਡ ਝੌਰੜਾਂ ਵਿਖੇ ਅੱਜ ਸਵੇਰੇ ਲਗਭਗ 7 ਵਜੇ ਇਕ ਸਾਈਕਲ ਸਵਾਰ ਵਿਅਕਤੀ ਨੇ ਕਿਸਾਨ ਜਰਨੈਲ ਸਿੰਘ ਮਨੀਲਾ ਵਾਲੇ ਪੁੱਤਰ ਸੇਵਾ ਸਿੰਘ (65) ਦੀ 12 ਬੋਰ ਦੀ ਰਾਈਫਲ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਗੋਲੀ ਵੱਜਣ ਨਾਲ ਕਿਸਾਨ ਜਰਨੈਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜਰਨੈਲ ਸਿੰਘ ਦਾ ਪੈਸਿਆਂ ਨੂੰ ਲੈ ਕੇ ਕਿਸਾਨ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਦਾ ਅੰਜਾਮ ਕਤਲ ਤਕ ਪੁੱਜ ਗਿਆ। ਪੁਲਿਸ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ। ਪੁਲਿਸ ਥਾਣਾ ਹਠੂਰ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪੁੱਜੀ ਅਤੇ ਉਨ੍ਹਾਂ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਦੋਸ਼ੀ ਸਾਈਕਲ ‘ਤੇ ਸਵਾਰ ਹੋ ਕੇ ਆਇਆ ਸੀ ਅਤੇ ਉਸ ਨੇ ਮੋਟਰ ‘ਤੇ ਮੰਜੇ ਉਪਰ ਬੈਠੇ ਕਿਸਾਨ ਜਰਨੈਲ ਸਿੰਘ ਦੀ 12 ਬੋਰ ਪਿਸਤੌਲ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਹਮਲਾ ਕਰਨ ਵਾਲੇ ਕਿਸਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਜਰਨੈਲ ਸਿੰਘ ਆਪਣੇ ਪਿੱਛੇ ਦੋ ਲੜਕੇ ਛੱਡ ਗਿਆ ਹੈ ਜਿਹੜੇ ਵਿਦੇਸ਼ ਵਿਚ ਰਹਿੰਦੇ ਹਨ। ਮੌਕੇ ‘ਤੇ ਮ੍ਰਿਤਕ ਦਾ ਭਤੀਜਾ ਜਸਪਾਲ ਸਿੰਘ, ਸਰਪੰਚ ਦਲਜੀਤ ਸਿੰਘ, ਗੁਰਮੇਲ ਸਿੰਘ ਵਾਰਦਾਤ ਦਾ ਚਸ਼ਮਦੀਦ ਤੇ ਥਾਣਾ ਮੁਖੀ ਹਰਜਿੰਦਰ ਸਿੰਘ ਹਾਜ਼ਰ ਸਨ।