Four Positive Cases of Corona : ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ। ਨਵੇਂ ਸਾਹਮਣੇ ਆਏ ਕੇਸਾਂ ਵਿਚ ਪਠਾਨਕੋਟ ਤੋਂ 4 ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 149 ਹੋ ਗਈ ਹੈ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਅੱਜ ਜ਼ਿਲੇ ਵਿਚ ਤਿੰਨ ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ, ਜਿਸ ’ਤੇ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ, ਜਿਸ ਨਾਲ ਹੁਣ ਤੱਕ ਜ਼ਿਲੇ ਵਿਚੋਂ ਠੀਕ ਹੋਣ ਵਾਲਿਆਂ ਦੀ ਗਿਣਤੀ 84 ਹੋ ਗਈ ਹੈ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਹੀ ਜਾ ਰਹੇ ਹਨ। ਹੁਣ ਤੱਕ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 3267 ਹੋ ਚੁੱਕੀ ਹੈ, ਜਦਕਿ ਇਸ ਦੇ ਵਧਦੇ ਕਹਿਰ ਦੌਰਾਨ 81 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅੱਜ ਇਕੋ ਹੀ ਦਿਨ ਹੁਣ ਤੱਕ ਕੋਰੋਨਾ ਨਾਲ 6 ਮੌਤਾਂ ਹੋਣ ਦੀ ਖਬਰ ਸਾਹਮਣੇ ਆ ਚੁੱਕੀ ਹੈ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਜ਼ਿਲੇ ਵਿਚੋਂ ਇਕੱਠੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਜਲੰਧਰ, ਸੰਗਰੂਰ ਤੇ ਤਰਨਤਾਰਨ ਤੋਂ ਇਕ-ਇਕ ਮੌਤ ਹੋ ਗਈ।
ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਵੀ ਕੋਰੋਨਾ ਨਾਲ ਇਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਸੂਬੇ ਵਿਚ ਕੋਰੋਨਾ ਦਾ ਰਿਕਵਰੀ ਰੇਟ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਹੈ। ਹੁਣ ਤੱਕ 2343 ਤੋਂ ਵੱਧ ਵਿਅਕਤੀਆਂ ਨੇ ਕੋਰੋਨਾ ‘ਤੇ ਫਤਿਹ ਵੀ ਹਾਸਲ ਕੀਤੀ ਹੈ। ਇਸ ਸਮੇਂ 760 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।