Corona were reported : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦਿਨੋ-ਦਿਨ ਇਸ ਦੇ ਪਾਜੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਬਠਿੰਡਾ ਤੋਂ ਕੋਰੋਨਾ ਦੇ 5 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਬਠਿੰਡਾ ਵਿਚ ਕੋਰੋਨਾ ਦੇ 62 ਕੇਸ ਹੋ ਗਏ ਹਨ। ਇਨ੍ਹਾਂ ਵਿਚੋਂ 55 ਲੋਕ ਠੀਕ ਹੋ ਕੇ ਘਰ ਵਾਪਸ ਜਾ ਚੁੱਕੇ ਹਨ ਹੁਣ 7 ਐਕਟਿਵ ਕੇਸ ਬਠਿੰਡਾ ਵਿਚ ਹਨ।
ਮਿਲੀ ਜਾਣਕਾਰੀ ਮੁਤਾਬਕ ਇਸ ਵਾਇਰਸ ਨਾਲ ਭਾਰਤ ਵਿਚ ਸਾਢੇ 3 ਲੱਖ ਪੀੜਤ ਹਨ ਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 11903 ਤਕ ਪੁੱਜ ਗਈ ਹੈ। ਪੂਰੇ ਦੇਸ਼ ਵਿਚ ਇਸ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ 3,54,065 ਲੋਕ ਪੀੜਤ ਹਨ। ਇਨ੍ਹਾਂ ਵਿਚੋਂ 1,86,935 ਵਿਅਕਤੀ ਠੀਕ ਵੀ ਹੋ ਚੁੱਕੇ ਹਨ। ਹੁਣ ਤਕ ਪੂਰੇ ਭਾਰਤ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 155227 ਹੈ।
ਸੂਬੇ ਵਿਚ ਕੋਰੋਨਾ ਦਾ ਕਹਿਰ ਸਿਖਰ ‘ਤੇ ਹੈ ਪਰ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਣ ਕਾਰਨ ਪ੍ਰਸ਼ਾਸਨ ਦੀਆਂ ਚਿੰਤਾਵਾ ਹੋਰ ਵਧ ਗਈਆਂ ਹਨ। ਕਲ ਇਕ ਵਿਗਿਆਨੀ ਨੇ ਇਹ ਵੀ ਬਿਆਨ ਦਿੱਤਾ ਹੈ ਕਿ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ‘ਤੇ ਇਹ ਵਾਇਰਸ ਬਿਲਕੁਲ ਖਤਮ ਹੋ ਜਾਵੇਗਾ ਪਰ ਅਜੇ ਤਾਂ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਵਧਣ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ ਤੇ ਮੁੱਖ ਮੰਤਰੀ ਵਲੋਂ ਵੀ ਰਾਤ ਨੂੰ 9ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਸਖਤ ਲੌਕਡਾਊਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ ਤਾਂ ਜੋ ਇਸ ਵਾਇਰਸ ਦੇ ਵਧਦੇ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।