Case people ludhiana: ਖਤਰਨਾਕ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਾਗੂ ਲਾਕਡਾਊਨ ਵਿੱਚ ਕੁਝ ਢਿੱਲ ਦਿੱਤੀ ਗਈ ਸੀ ਪਰ ਇਸ ਦੌਰਾਨ ਕੁਝ ਨਿਯਮਾਂ ਦਾ ਪਾਲਣ ਕਰਨ ਦਾ ਵੀ ਆਦੇਸ਼ ਦਿੱਤਾ ਗਿਆ ਸੀ। ਫਿਰ ਵੀ ਕੁਝ ਲੋਕਾਂ ਵੱਲੋਂ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਜ਼ਿਲ੍ਹੇ ਵਿੱਚੋਂ ਸਾਹਮਣੇ ਆਇਆ ਹੈ, ਜਿੱਥੋ ਦੇ ਸਥਾਨਿਕ ਕਲਗੀਧਰ ਰੋਡ ‘ਤੇ ਕੁਝ ਲੋਕਾਂ ਨੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਦੇ ਹੋਏ ਲੰਗਰ ਵੰਡਿਆ। ਜਾਣਕਾਰੀ ਮਿਲਦਿਆਂ ਹੀ ਜਦ ਮੌਕੇ ‘ਤੇ ਪੁਲਿਸ ਪਹੁੰਚੀ , ਜਿਸ ਨੇ ਦੇਖਿਆ ਕਿ ਨਾ ਤਾਂ ਲੋਕਾਂ ਨੇ ਮਾਸਕ ਪਹਿਨੇ ਹੋਏ ਸੀ ਅਤੇ ਨਾ ਹੀ ਨਿਯਮਾਂ ਦਾ ਪਾਲਣ ਕਰ ਰਹੇ ਸੀ।
ਪੁਲਸ ਨੇ ਕਾਰਵਾਈ ਕਰਦੇ ਹੋਏ ਲੰਗਰ ਵੰਡਣ ਦਾ ਕੰਮ ਤਰੁੰਤ ਰੋਕ ਦਿੱਤਾ ਗਿਆ ਅਤੇ ਲੰਗਰ ਵੰਡ ਰਹੇ ਪ੍ਰਭਜੋਤ ਸਿੰਘ, ਸਿਮਰਜੀਤ ਸਿੰਘ, ਸੁਰਿੰਦਰ ਸਿੰਘ, ਗੌਤਮ ਸ਼ਰਮਾ, ਚਰਨਪ੍ਰੀਤ ਸਿੰਘ, ਰਾਜਵੀਰ, ਅਤੇ ਬਾਕੀ ਅਣਪਛਾਤੇ ਵਿਅਕਤੀਆਂ ਖਿਲਾਫ ਅਲੱਗ-ਅਲੱਗ ਧਾਰਾ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵੱਲੋਂ ਕੋਈ ਗਿਫਤਾਰੀ ਨਹੀਂ ਕੀਤੀ ਗਈ ਹੈ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ