Ludhiana inspector corona positive: ਲੁਧਿਆਣਾ ਵਿੱਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇੱਥੋ ਦੇ ਸ਼ਿਮਲਾਪੁਰੀ ਥਾਣੇ ਵਿੱਚ ਤਾਇਨਾਤ ਸਬ-ਇੰਸਪੈਕਟਰ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।ਇਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਏ 3 ਹੋਰ ਲੋਕਾਂ ਨੂੰ ਵੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਜਤਿੰਦਰ ਸਿੰਘ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਬੀਤੇ ਦਿਨੀਂ 3 ਸਰਕਾਰੀ ਵਕੀਲਾਂ ਨੂੰ ਵੀ ਮਿਲਿਆ ਸੀ, ਜਿਨ੍ਹਾਂ ਵਿੱਚ ਦਿਨੇਸ਼ ਕੁਮਾਰ, ਹਰਕੀਰਤ ਸਿੰਘ ਅਤੇ ਰਾਜਬੀਰ ਸਿੰਘ ਸ਼ਾਮਲ ਹਨ।
ਇਸ ਤੋਂ ਇਲਾਵਾ ਜ਼ਿਲਾ ਅਟਾਰਨੀ ਰਵਿੰਦਰ ਅਬਰੋਲ ਨੇ ਦੱਸਿਆ ਹੈ ਕਿ ਸਬ-ਇੰਸਪੈਕਟਰ ਦੇ ਸੰਪਰਕ ਵਿੱਚ ਆਏ 3 ਵਕੀਲਾਂ ਨੂੰ ਘਰ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਇਨ੍ਹਾਂ ਸਰਕਾਰੀ ਵਕੀਲਾਂ ਦੇ ਸੈਂਪਲ ਲੈ ਕੇ ਕੋਰੋਨਾ ਟੈਸਟ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਵਕੀਲਾਂ ਦੇ ਦਫਤਰ ਵੀ ਸੈਨੇਟਾਈਜ਼ ਕੀਤੇ ਜਾ ਰਹੇ ਹਨ।
ਜੇਕਰ ਗੱਲ ਕਰੀਏ ਲੁਧਿਆਣਾ ਵਿੱਚ ਕੋਰੋਨਾ ਮਾਮਲਿਆਂ ਦੀ ਤਾਂ ਹੁਣ ਤੱਕ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 456 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚ 134 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 241 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ ਵਾਲੇ 192 ਨੂੰ ਆਈਸੋਲੇਸ਼ਨ ਸੈਂਟਰਾਂ ਅਤੇ ਹੋਟਲਾਂ ਵਿੱਚ ਕੁਆਰੰਟਾਈਨ ਕਰਕੇ ਰੱਖਿਆ ਗਿਆ ਹੈ