Corona case ludhiana: ਲੁਧਿਆਣਾ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਸਿਹਤ ਵਿਭਾਗ ਦੀ ਚਿੰਤਾ ਹੋਰ ਵਧਾ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ ਅੱਜ ਵੀ 19 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਇਸ ਮੌਕੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੈਬ ਜਾਂਚ ਦੌਰਾਨ ਲੁਧਿਆਣਾ ‘ਚ ਅੱਜ ਨਵੇਂ 19 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਜ਼ਿਲ੍ਹੇ ਵਿੱਚੋਂ 41 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ਵਿੱਚ 9 ਬੱਚੇ ਵੀ ਸ਼ਾਮਲ ਹਨ।
ਇਹ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ
ਲੁਧਿਆਣਾ ‘ਚ ਕੋਰੋਨਾ ਦਾ ਲਗਾਤਾਰ ਤਾਂਡਵ ਵੱਧਦਾ ਦੇਖ ਕੇ ਪੁਲਸ ਨੇ ਸਖਤ ਕਦਮ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇੱਥੋ ਦੇ ਇੱਕਠੇ 4 ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ-1 ਦੀਪਕ ਪਾਰਿਕ ਨੇ ਦੱਸਿਆ ਹੈ ਕਿ ਪ੍ਰੇਮ ਨਗਰ, ਇਸਲਾਮਾਗੰਜ, ਹਬੀਬਗੰਜ ਅਤੇ ਸੈਂਸੀ ਮੁਹੱਲੇ ਦੀਆਂ 40 ਗਲੀਆਂ ਸੀਲ ਕਰ ਦਿੱਤੀਆਂ ਹਨ ਅਤੇ ਹਰ ਪੁਆਇੰਟ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਸ ਵੱਲੋਂ ਸਖਤਾਈ ਵਰਤਦੇ ਹੋਏ ਕਮਾਂਡੋ ਫੋਰਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ 12-12 ਘੰਟੇ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਹਨ।