PM Modi launch Rs 50000 crore: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਪ੍ਰਵਾਸੀ ਮਜ਼ਦੂਰਾਂ ਲਈ 50,000 ਕਰੋੜ ਰੁਪਏ ਦੀ ਰੁਜ਼ਗਾਰ ਗਰੰਟੀ ਯੋਜਨਾ ਦੀ ਸ਼ੁਰੂਆਤ ਕਰਨਗੇ । ਕੋਰੋਨਾ ਵਾਇਰਸ ਦੇ ਕਾਰਨ ਲਾਗੂ ਲਾਕਡਾਊਨ ਵਿਚਕਾਰ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਪਿੰਡ ਪਰਤ ਗਏ ਹਨ ਅਤੇ ਉੱਥੇ ਉਨ੍ਹਾਂ ਨੂੰ ਰੁਜ਼ਗਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਗਰੀਬ ਕਲਿਆਣ ਰੋਜ਼ਗਾਰ ਅਭਿਆਨ‘ ਨਾਮ ਦੀ ਇਹ ਯੋਜਨਾ ਮੁੱਖ ਤੌਰ ‘ਤੇ ਉਨ੍ਹਾਂ ਛੇ ਰਾਜਾਂ ‘ਤੇ ਕੇਂਦਰਤ ਕਰੇਗੀ, ਜਿੱਥੇ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਘਰਾਂ ਨੂੰ ਪਰਤ ਆਏ ਹਨ ।
ਵੀਰਵਾਰ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਵੱਡੀ ਪੇਂਡੂ ਰੁਜ਼ਗਾਰ ਯੋਜਨਾ ਤੋਂ ਘਰ ਪਰਤ ਰਹੇ ਕਾਮਿਆਂ ਨੂੰ ਸ਼ਕਤੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ 125 ਦਿਨ ਦਾ ਰੁਜ਼ਗਾਰ ਮਿਲੇਗਾ । ਪ੍ਰਧਾਨ ਮੰਤਰੀ ਮੋਦੀ 20 ਜੂਨ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਦੀ ਮੌਜੂਦਗੀ ਵਿੱਚ ਇੱਕ ਵੀਡੀਓ ਕਾਨਫਰੰਸ ਵਿੱਚ ‘ਗਰੀਬ ਕਲਿਆਣ ਰੋਜ਼ਗਾਰ ਅਭਿਆਨ ਅਭਿਆਨ’ ਦੀ ਸ਼ੁਰੂਆਤ ਕਰਨਗੇ ।
ਇਸ ਮੁਹਿੰਮ ਦੀ ਸ਼ੁਰੂਆਤ ਬਿਹਾਰ ਦੇ ਖਗਰੀਆ ਜ਼ਿਲ੍ਹੇ ਦੇ ਬੇਲਦੌੜ ਬਲਾਕ ਦੇ ਪਿੰਡ ਤੇਲੀਹਰ ਤੋਂ ਕੀਤੀ ਜਾਵੇਗੀ । ਇਸ ਸਾਲ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਸੀਤਾਰਮਨ ਨੇ ਕਿਹਾ, ‘ਇਸ ਮੁਹਿੰਮ ਲਈ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਉੜੀਸਾ ਦੇ 116 ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਲਈ 25,000 ਮਜ਼ਦੂਰ ਚੁਣੇ ਗਏ ਹਨ। ਇਨ੍ਹਾਂ ਵਿੱਚ 27 ਪਛੜੇ ਜ਼ਿਲ੍ਹੇ ਸ਼ਾਮਿਲ ਹਨ। ਲਗਭਗ 66 ਪ੍ਰਤੀਸ਼ਤ ਪ੍ਰਵਾਸੀ ਮਜ਼ਦੂਰ ਇਨ੍ਹਾਂ ਜ਼ਿਲ੍ਹਿਆਂ ਦੇ ਅਧੀਨ ਆਉਣਗੇ । ਛੇ ਰਾਜਾਂ ਦੇ 116 ਜ਼ਿਲ੍ਹਿਆਂ ਦੇ ਪਿੰਡ ਇਸ ਪ੍ਰੋਗਰਾਮ ਨਾਲ ਸਾਂਝੇ ਸੇਵਾ ਕੇਂਦਰਾਂ (ਸੀਐਸਸੀ) ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਜੁੜੇ ਹੋਣਗੇ । ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਦੱਸ ਦੇਈਏ ਕਿ ਇਹ ਮੁਹਿੰਮ 125 ਦਿਨ ਦੀ ਹੈ ਜਿਸ ਵਿਚ 25 ਵੱਖ-ਵੱਖ ਕਿਸਮਾਂ ਦੇ ਕੰਮ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ‘ਤੇ ਕੇਂਦ੍ਰਤ ਕੀਤੇ ਜਾਣਗੇ । ਇਸ ਦੇ ਨਾਲ ਹੀ ਦੇਸ਼ ਦੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਲਈ 50,000 ਕਰੋੜ ਰੁਪਏ ਦੇ ਸੰਸਾਧਨ ਲਗਾਏ ਜਾਣਗੇ ।