PM launches mega Garib Kalyan Rojgar Abhiyaan: ਕੋਰੋਨਾ ਲਾਕਡਾਊਨ ਵਿੱਚ ਪ੍ਰਵਾਸੀ ਮਜ਼ਦੂਰਾਂ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਘਰ ਪਰਤਣ ਲਈ ਮਜਬੂਰ ਹੋਣਾ ਪਿਆ ਹੈ। ਅਜਿਹੀ ਸਥਿਤੀ ਵਿੱਚ ਮਜ਼ਦੂਰਾਂ ਦੇ ਸਾਹਮਣੇ ਰੁਜ਼ਗਾਰ ਦਾ ਸੰਕਟ ਖੜਾ ਹੋ ਗਿਆ ਹੈ । ਇਸ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਅੱਜ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ । ਇਸ ਯੋਜਨਾ ਦਾ ਨਾਮ ਗਰੀਬ ਕਲਿਆਣ ਰੁਜ਼ਗਾਰ ਹੈ। ਇਸ ਯੋਜਨਾ ਦੀ ਲਾਂਚਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ।
ਦਰਅਸਲ, ਗਰੀਬ ਕਲਿਆਣ ਰੁਜ਼ਗਾਰ ਅਭਿਆਨ ਨਾਮ ਦੀ ਇਸ ਯੋਜਨਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਵਿੱਚ ਲਾਂਚ ਕੀਤਾ ਗਿਆ। ਇਸ ਯੋਜਨਾ ਦੀ ਡਿਜੀਟਲ ਲਾਂਚਿੰਗ ਪੰਜ ਹੋਰ ਰਾਜਾਂ ਦੇ ਮੁੱਖ ਮੰਤਰੀ ਅਤੇ ਕੁਝ ਕੇਂਦਰੀ ਮੰਤਰੀਆਂ ਨੇ ਸ਼ਿਰਕਤ ਕੀਤੀ । ਪੀਐਮ ਮੋਦੀ ਬਿਹਾਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ । ਇਹ ਮੁਹਿੰਮ ਬਿਹਾਰ ਦੇ ਖਗਰੀਆ ਜ਼ਿਲ੍ਹੇ ਦੇ ਪਿੰਡ-ਤੇਲੀਹਰ, ਬਲਾਕ-ਬੇਲਦੌਰ ਤੋਂ ਸ਼ੁਰੂ ਕੀਤੀ ਗਈ ।
ਦੱਸ ਦੇਈਏ ਕਿ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ, ‘ਇਸ ਮੁਹਿੰਮ ਲਈ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਉੜੀਸਾ ਦੇ 116 ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਲਈ 25,000 ਮਜ਼ਦੂਰ ਚੁਣੇ ਗਏ ਹਨ। ਇਨ੍ਹਾਂ ਵਿੱਚ 27 ਪਛੜੇ ਜ਼ਿਲ੍ਹੇ ਸ਼ਾਮਿਲ ਹਨ। ਲਗਭਗ 66 ਪ੍ਰਤੀਸ਼ਤ ਪ੍ਰਵਾਸੀ ਮਜ਼ਦੂਰ ਇਨ੍ਹਾਂ ਜ਼ਿਲ੍ਹਿਆਂ ਦੇ ਅਧੀਨ ਆਉਣਗੇ । ਛੇ ਰਾਜਾਂ ਦੇ 116 ਜ਼ਿਲ੍ਹਿਆਂ ਦੇ ਪਿੰਡ ਇਸ ਪ੍ਰੋਗਰਾਮ ਨਾਲ ਸਾਂਝੇ ਸੇਵਾ ਕੇਂਦਰਾਂ (ਸੀਐਸਸੀ) ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਜੁੜੇ ਹੋਣਗੇ । ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।