31st death due to Corona : ਅੰਮ੍ਰਿਤਸਰ ਜ਼ਿਲੇ ਨੂੰ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਆਪਣੇ ਸ਼ਿਕੰਜੇ ਵਿਚ ਲੈ ਲਿਆ ਹੈ। ਜ਼ਿਲੇ ਵਿਚ ਨਵੇਂ ਮਾਮਲਿਆਂ ਦੇ ਆਉਣ ਨਾਲ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਸ਼ਨੀਵਾਰ ਨੂੰ ਜ਼ਿਲੇ ਵਿਚ ਇਕ 78 ਸਾਲਾ ਕੋਰੋਨਾ ਪਾਜ਼ੀਟਿਵ ਬਜ਼ੁਰਗ ਨੇ ਦਮ ਤੋੜ ਦਿੱਤਾ, ਉਥੇ ਹੀ 19 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਬਜ਼ੁਰਗ ਗੁਰੂ ਨਾਨਲ ਦੇਵ ਹਸਤਤਾਲ ਵਿਚ ਦਾਖਲ ਸੀ। ਇਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 31 ਹੋ ਗਈ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਟਰਾ ਦੁੱਲੋ ਦੇ ਰਹਣ ਵਾਲੇ ਸੱਤਪਾਲ ਨਾਂ ਦਾ ਇਹ ਵਿਅਕਤੀ ਸ਼ੂਗਰ, ਬਲੱਡ ਪ੍ਰੈਸ਼ਰ ਆਦਿ ਬੀਮਾਰੀਆਂ ਤੋਂ ਵੀ ਪੀੜਤ ਸੀ। ਅੱਠ ਦਿਨ ਪਹਿਲਾਂ ਇਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਸੀ। ਸ਼ੁੱਕਰਵਾਰ ਨੂੰ ਮਰੀਜ਼ ਦੇ ਪਰਿਵਾਰ ਵੱਲੋਂ ਉਸ ਨੂੰ ਸਰਕਾਰੀ ਹਸਪਤਾਲ ਤੋਂ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰਵਾਇਆ ਗਿਆ ਸੀ।
ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਉਣ ਤੋਂ ਕੁਝ ਘੰਟਿਆਂ ਬਾਅਦ ਹੀ ਉਸ ਨੂੰ ਦੁਬਾਰਾ ਗੁਰੂ ਨਾਨਕ ਦੇਵ ਸਰਕਾਰੀ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ। ਹਾਲਤ ਜ਼ਿਆਦਾ ਵਿਗੜਣ ਕਾਰਨ ਉਸ ਨੇ ਬੀਤੇ ਦਿਨ ਇਲਾਜ ਦੌਰਾਨ ਦਮ ਤੋੜ ਦਿੱਤਾ। ਉਥੇ ਹੀ ਜ਼ਿਲੇ ਵਿਚ ਅੱਜ 19 ਨਵੇਂ ਮਾਮਲੇ ਆਉਣ ਨਾਲ ਕੁਲ ਕੇਸਾਂ ਦੀ ਗਿਣਤੀ 752 ਹੋ ਗਈ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਸਾਹਮਣੇ ਆ ਰਹੇ ਮਾਮਲਿਆਂ ਵਿਚ ਅੰਮ੍ਰਿਤਸਰ ਜ਼ਿਲੇ ਵਿਚ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਇਸ ਦੇ ਨਾਲ ਹੀ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਵੀ ਇਸੇ ਜ਼ਿਲੇ ਵਿਚ ਹੀ ਹੋਈਆਂ ਹਨ।