Sushant account memorable : ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਸੁਸਾਇਡ ਕਰ ਆਪਣੀ ਜ਼ਿੰਦਗੀ ਦੀ ਡੋਰ ਕੱਟ ਲਈ। ਸੁਸ਼ਾਂਤ ਆਪਣੇ ਪਿੱਛੇ ਲੱਖਾਂ ਚਾਹੁਣ ਵਾਲਿਆਂ ਨੂੰ ਛੱਡ ਗਏ। ਅਦਾਕਾਰਾ ਦੇ ਦਿਹਾਂਤ ਨੂੰ ਚਾਹੇ 6 ਦਿਨ ਬੀਤ ਗਏ ਹਨ ਪਰ ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਯਾਦ ਕਰ ਰਹੇ ਹਨ। ਸੁਸ਼ਾਂਤ ਦੇ ਦਿਹਾਂਤ ਦੇ 5 ਦਿਨ ਬਾਅਦ ਇੰਸਟਾਗ੍ਰਾਮ ਨੇ ਉਨ੍ਹਾਂ ਦੇ ਅਕਾਊਂਟ ਨੂੰ ਯਾਦਗਾਰ ਬਣਾ ਦਿੱਤਾ ਹੈ। ਇੰਸਟਾਗ੍ਰਾਮ ਨੇ ਉਨ੍ਹਾਂ ਦੇ ਨਾਮ ਦੇ ਅੱਗੇ ਰਿਮੈਂਬਰਿੰਗ ਲਿਖ ਦਿੱਤਾ ਹੈ।
ਇਸਦੇ ਨਾਲ ਹੀ ਹੁਣ ਉਨ੍ਹਾਂ ਦਾ ਅਕਾਊਂਟ ਇਕ ਯਾਦਗਾਰ ਦੇ ਤੌਰ ’ਤੇ ਇੰਸਟਾਗ੍ਰਾਮ ’ਤੇ ਰਹੇਗਾ। ਦਰਅਸਲ ਇੰਸਟਾਗ੍ਰਾਮ ਦੀ ਪਾਲਿਸੀਜ਼ ਦੇ ਮੁਤਾਬਕ, ਕਿਸੇ ਵੀ ਸੈਲੀਬ੍ਰਿਟੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅਕਾਊਂਟ ਨੂੰ ਮੈਮੋਰਲਾਈਜ਼ਡ ਕਰ ਦਿੱਤਾ ਜਾਂਦਾ ਹੈ। ਸਟਾਰ ਦੇ ਨਾਮ ਦੇ ਅੱਗੇ ਰਿਮੈਂਬਰਿੰਗ ਲਿਖ ਦਿੱਤਾ ਜਾਂਦਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਫ਼ਿਲਮ ਬਣੇਗੀ।
ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ ‘ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਅ ਵੀ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਫ਼ਿਲਮ ਦਾ ਨਾਅ ਸੁਸਾਇਡ ਔਰ ਮਰਡਰ ਹੋਵੇਗਾ।
ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ ‘ਤੇ ਆਧਾਰਿਤ ਨਹੀਂ ਹੈ, ਬਲਕਿ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ ‘ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ। ਫ਼ਿਲਮ ਦੀ ਸ਼ੂਟਿੰਗ 15 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਸਤੰਬਰ ਮਹੀਨੇ ਸਿਨੇਮਾ ਘਰਾਂ ‘ਚ ਰਿਲੀਜ਼ ਦੀ ਯੋਜਨਾ ਹੈ। ਜੇਕਰ ਇਸ ਸਮੇਂ ਦੌਰਾਨ ਤਾਲਾਬੰਦੀ ਰਹੀ ਤਾਂ ਫ਼ਿਲਮ ਡਿਜੀਟਲ ਪਲੇਟਫਾਰਮ ‘ਤੇ ਰਿਲੀਜ਼ ਕੀਤੀ ਜਾ ਸਕਦੀ ਹੈ।