20 new cases of Corona : ਸੂਬੇ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਇਸ ਦੇ ਮਾਮਲਿਆਂ ਵਿਚ ਰੋਜ਼ਾਨਾ ਵੱਖ-ਵੱਖ ਜ਼ਿਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲੇ ਬਠਿੰਡਾ ਜ਼ਿਲੇ ਤੋਂ ਸਾਹਮਣੇ ਆਏ ਹਨ, ਜਿਥੇ 20 ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਇਨ੍ਹਾਂ ਨਵੇਂ ਮਾਮਲਿਆਂ ਵਿਚੋਂ ਕੁਝ ਲੋਕ ਅਜਿਹੇ ਹਨ, ਜੋ ਬਾਹਰਲੇ ਸੂਬਿਆਂ ਤੋਂ ਹੋ ਕੇ ਵਾਪਿਸ ਆਏ ਹਨ।
ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਸੂਬੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 78 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ 63 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲੇ ਵਿਚ ਹੁਣ ਤੱਕ 8593 ਲੋਕਾਂ ਦੇ ਕੋਰੋਨਾ ਸੈਂਪਲ ਲੈ ਕੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 8063 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਕਰਯੋਗ ਹੈ ਕਿ ਮੀਡੀਆ ਬੁਲੇਟਿਨ ਮੁਤਾਬਕ ਬੀਤੇ ਦਿਨ ਵੀ ਸੂਬੇ ਵਿਚ ਕੋਰੋਾ 177 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 28, ਮੋਹਾਲੀ ਤੋਂ 2, ਜਲੰਧਰ ਤੋਂ 46, ਪਟਿਆਲਾ ਤੋਂ 5, ਸੰਗਰੂਰ ਤੋਂ 15, ਲੁਧਿਆਣਾ ਤੋਂ 34, ਫਰੀਦਕੋਟ ਤੋਂ 3, ਫਾਜ਼ਿਲਲਕਾ ਤੋਂ 13, ਮੁਕਤਸਰ ਤੋਂ 3, ਫਤਿਹਗੜ੍ਹ ਸਾਹਿਬ ਤੋਂ 2, ਫਿਰੋਜ਼ਪੁਰ ਤੋਂ 7, ਮੋਗਾ ਤੋਂ ਇਕ, ਸ਼ਹੀਦ ਭਗਤ ਸਿੰਘ ਨਗਰ ਤੋਂ 2, ਗੁਰਦਾਸਪੁਰ ਤੋਂ 2, ਪਟਾਨਕੋਟ ਤੋਂ 7, ਬਠਿੰਡਾ ਤੋਂ 4, ਤਰਨਤਾਰਨ ਤੋਂ 2 ਤੇ ਕਪੂਰਥਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਸੂਬੇ ਵਿਚ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4235 ਦਰਜ ਕੀਤੀ ਗਈ ਹੈ, ਜਦਕਿ ਉਨ੍ਹਾਂ ਵਿਚੋਂ 2825 ਲੋਕ ਡਿਸਚਾਰਜ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।