mp sadhvi pragya singh thakur: ਭੋਪਾਲ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ। ਉਹ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ ਮੌਕੇ ਪ੍ਰਦਰਸ਼ਨੀ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਭੋਪਾਲ ਵਿੱਚ ਭਾਜਪਾ ਦਫ਼ਤਰ ਪਹੁੰਚੇ ਸਨ । ਫ਼ਿਲਹਾਲ ਉਨ੍ਹਾਂ ਨੂੰ ਘਰ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਾਬੰਦੀ ਦੀ ਸ਼ੁਰੂਆਤ ਤੋਂ ਹੀ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਦਾ ਦਿੱਲੀ ਵਿੱਚ ਇਲਾਜ ਚੱਲ ਰਿਹਾ ਸੀ। ਅਨਲੌਕ ਦੀ ਸ਼ੁਰੂਆਤ ਤੋਂ ਬਾਅਦ, ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਭੋਪਾਲ ਵਾਪਿਸ ਆਈ ਸੀ ਅਤੇ ਅੱਜ ਉਹ ਭਾਜਪਾ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ।
ਪ੍ਰੋਗਰਾਮ ਵਿੱਚ ਪਹੁੰਚਣ ਤੋਂ ਥੋੜ੍ਹੀ ਦੇਰ ਬਾਅਦ ਹੀ ਭਾਜਪਾ ਦੇ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਦੀ ਸਿਹਤ ਵਿਗੜਨ ਲੱਗੀ ਅਤੇ ਉਨ੍ਹਾਂ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ। ਉਨ੍ਹਾਂ ਨੇ ਆਪਣੀ ਮੁਸ਼ਕਿਲ ਨੇੜਲੇ ਸੁਰੱਖਿਆ ਅਮਲੇ ਨੂੰ ਦੱਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜਲਦੀ ਕੁਰਸੀ ਤੇ ਬਿਠਾ ਕੇ ਪਾਣੀ ਪਿਲਾਇਆ ਗਿਆ। ਫਿਲਹਾਲ, ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ, ਜਿੱਥੇ ਇੱਕ ਮੈਡੀਕਲ ਟੀਮ ਵੀ ਪਹੁੰਚ ਗਈ ਹੈ। ਮੈਡੀਕਲ ਟੀਮ ਉਨ੍ਹਾਂ ਦੀ ਜਾਂਚ ਕਰੇਗੀ। ਸਾਧਵੀ ਪ੍ਰਗਿਆ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਹੈ। ਇਸ ਕਰਕੇ, ਉਨ੍ਹਾਂ ਨੂੰ ਹਾਈਡੋਜ਼ ਵਾਲੀਆਂ ਦਵਾਈਆਂ ਖਾਣੀਆਂ ਪੈਂਦੀਆਂ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਇਸ ਕਾਰਨ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦੇ ਨਜ਼ਦੀਕੀ ਲੋਕਾਂ ਦਾ ਕਿਹਣਾ ਹੈ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਹੈ। ਦਵਾਈਆਂ ਦੀ ਹਾਈਡੋਜ਼ ਦੇ ਕਾਰਨ, ਉਨ੍ਹਾਂ ਨੇ ਜਨਤਕ ਸਮਾਗਮਾਂ ਵਿੱਚ ਜਾਣ ਤੋਂ ਪਰਹੇਜ਼ ਕੀਤਾ ਹੈ, ਪਰ ਉਹ ਅੱਜ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ ਮੌਕੇ ਕਰਵਾਏ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਆਏ ਸੀ।