The captain will answer : ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ। ਇਸ ਮੌਕੇ ਕੋਰੋਨਾ ਦੇ ਵਧਦੇ ਪ੍ਰਕੋਪ ‘ਤੇ ਗੰਭੀਰ ਵਿਚਾਰ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਸੋਸ਼ਲ ਮੀਡੀਆ ਰਾਹੀਂ ‘Ask Captain’ ਦੇ 8ਵੇਂ ਐਡੀਸ਼ਨ ਰਾਹੀਂ ਲਾਈਵ ਹੋਣਗੇ। ਇਸੇ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਖਿਲਾਫ ਮਿਸ਼ਨ ਫਤਿਹ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਅਸੀਂ ਇਸ ਮੁਹਿੰਮ ਵਿਚ ਜਿੱਤ ਹਾਸਲ ਕਰਾਂਗੇ ਤੇ ਕੋਰੋਨਾ ਨੂੰ ਹਰ ਹਾਲ ਵਿਚ ਹਰਾਵਾਂਗੇ।

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਹੈਸ਼ਟੈਗ ਰਾਹੀਂ ਕੋਈ ਵੀ ਸਵਾਲ ਉਨ੍ਹਾਂ ਤੋਂ ਪੁੱਛ ਸਕਦੇ ਹਨ ਅਤੇ ਕੈਪਟਨ ਵਲੋਂ ਫੇਸਬੁੱਕ ‘ਤੇ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤਾ ਜਾਵੇਗਾ।






















