One death and new cases of Corona : ਪੰਜਾਬ ਵਿਚ ਕੋਰੋਨਾ ਵਾਇਰਸ ਲਗਾਤਾਰ ਬੇਕਾਬੂ ਹੁੰਦਾ ਜਾ ਰਿਹਾ ਹੈ। ਇਸ ਦੇ ਵਧਦੇ ਕਹਿਰ ਦੌਰਾਨ ਅੰਮ੍ਰਿਤਸਰ ਜ਼ਿਲੇ ਵਿਚ ਇਕ ਹੋਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਉਥੇ ਨਾਲ ਹੀ ਇਸ ਦੇ ਅੰਮ੍ਰਿਤਸਰ ਜ਼ਿਲੇ ਤੋਂ ਹੀ 13 ਨਵੇਂ ਮਾਮਲੇ ਅਤੇ ਕਪੂਰਥਲਾ ਜ਼ਿਲੇ ਤੋਂ 5 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲੇ ਵਿਚ ਇਕ 79 ਸਾਲਾ ਮਰੀਜ਼ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ 79 ਸਾਲਾ ਵਿਅਕਤੀ ਦੌਲਤ ਰਾਮ ਕਟਰਾ ਖਜ਼ਾਨਾ ਸਿੰਘ ਦਾ ਰਹਿਣ ਵਾਲਾ ਸੀ।
ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ-ਨਾਲ ਇਹ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਵੀ ਪੀੜਤ ਸੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲੇ ਵਿਚ ਰੋਜ਼ਾਨਾ ਨਵੇਂ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜੈ ਰਿਹਾ ਹੈ ਨਾਲ ਹੀ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਅੱਜ 13 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜਿਥੇ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 844 ਹੋ ਗਈ ਹੈ, ਉਥੇ ਹੀ ਮੌਤਾ ਦਾ ਅੰਕੜਾ ਵੀ 33 ਹੋ ਗਿਆ ਹੈ।
ਉਧਰ ਕਪੂਰਥਲਾ ਵਿਚ ਵੀ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਨਵੇਂ ਸਾਹਮਣੇ ਆਏ ਮਾਮਲਿਆਂ ਵਿਚ ਇਕ 74 ਸਾਲਾ ਵਿਅਕਤੀ, 8 ਸਾਲਾ ਬੱਚਾ, 28 ਸਾਲਾ ਨੌਜਵਾਨ, 65 ਸਾਲਾ ਔਰਤ ਅਤੇ 10 ਸਾਲਾ ਬੱਚੀ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।