Ghanshyam Thori gave : ਜਲੰਧਰ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਿਵਲ ਹਸਪਤਾਲ ਵਿਖੇ ਕੋਰੋਨਾ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲੇ ਲਈ ਬੁਨਿਆਦੀ ਢਾਂਚੇ ਨੂੰ ਧਿਆਨ ਵਿਚ ਰੱਖਦੇ ਹੋਏ 350 ਬੈੱਡਾਂ ਤਕ ਆਕਸੀਜਨ ਪਾਈਪਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਪ੍ਰਬੰਧ ਇਸ ਲਈ ਕੀਤੇ ਤਾਂ ਜੋ ਕੋਵਿਡ-19 ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਜਾ ਸਕੇ। ਡੀ. ਸੀ. ਘਨਸ਼ਿਆਮ ਥੋਰੀ ਨੇ ਕਿਹਾ ਕਿ ਉਨ੍ਹਾਂ ਦੇ ਇਸ ਕਦਮ ਦਾ ਮੰਤਵ ਭਵਿੱਖ ਵਿਚ ਆਉਣ ਵਾਲੇ ਕਿਸੇ ਵੀ ਸਮੱਸਿਆ ਨਾਲ ਨਜਿੱਠਣਾ ਹੈ।
ਜਲੰਧਰ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਿਵਲ ਹਸਪਤਾਲ ਵਿਖੇ ਕੋਰੋਨਾ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲੇ ਲਈ ਬੁਨਿਆਦੀ ਢਾਂਚੇ ਨੂੰ ਧਿਆਨ ਵਿਚ ਰੱਖਦੇ ਹੋਏ 350 ਬੈੱਡਾਂ ਤਕ ਆਕਸੀਜਨ ਪਾਈਪਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਪ੍ਰਬੰਧ ਇਸ ਲਈ ਕੀਤੇ ਤਾਂ ਜੋ ਕੋਵਿਡ-19 ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਜਾ ਸਕੇ। ਡੀ. ਸੀ. ਘਨਸ਼ਿਆਮ ਥੋਰੀ ਨੇ ਕਿਹਾ ਕਿ ਉਨ੍ਹਾਂ ਦੇ ਇਸ ਕਦਮ ਦਾ ਮੰਤਵ ਭਵਿੱਖ ਵਿਚ ਆਉਣ ਵਾਲੇ ਕਿਸੇ ਵੀ ਸਮੱਸਿਆ ਨਾਲ ਨਜਿੱਠਣਾ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤੇ ਸਾਡੀ ਵੀ ਪਹਿਲ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਉਂਝ ਸੂਬਾ ਸਰਕਾਰ ਕੋਲ ਇਸ ਮਹਾਮਾਰੀ ਨਾਲ ਟਾਕਰਾ ਕਰਨ ਲਈ ਫੰਡ ਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਡੀ. ਸੀ. ਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟ੍ਰੇਟ ਰਾਹੁਲ ਸਿੰਧੂ, ਡਾ. ਜੈ ਇੰਦਰ ਸਿੰਘ, ਬਰਜਿੰਦਰ ਸਿੰਘ ਤੇ ਐੱਸ. ਐੱਮ. ਓ. ਜਗਦੀਸ਼ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ।