Behbal Kalan Golikand : ਬਹੁਚਰਚਿਤ ਬਹਿਬਲ ਗੋਲੀ ਕਾਂਡ ਵਿੱਚ ਫ਼ਰੀਦਕੋਟ ਦੇ ਐਡਵੋਕੇਟ ਸੁਹੇਲ ਸਿੰਘ ਬਰਾੜ ਤੇ ਪੰਕਜ ਮੋਟਰਜ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਬਾਂਸਲ ਦੀ ‘ਤੇ ਦੋਵਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਬਹਿਬਲ ਕਲਾਂ ਗੋਲੀਕਾਂਡ ਵਿਚ ਘਟਨਾ ਵਾਲੇ ਦਿਨ 14 ਅਕਤੂਬਰ 2015 ਨੂੰ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਜੋ ਬਰਗਾੜੀ ਬੇਅਦਬੀ ਮਾਮਲੇ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦੁਆਰਾ ਦਿੱਤੇ ਜਾ ਰਹੇ ਸ਼ਾਂਤੀਪੂਰਨ ਧਰਨੇ ਵਿਚ ਸ਼ਾਮਲ ਸਨ। ਇਸ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਜਿਪਸੀ ‘ਤੇ ਫਾਇਰਿੰਗ ਦੇ ਨਿਸ਼ਾਨ ਦਾ ਹਵਾਲਾ ਦਿੰਦੇ ਹੋਏ ਤਰਕ ਦਿੱਤਾ ਸੀ ਕਿ ਘਟਨਾ ਸਮੇਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀਆਂ ਗੱਡੀਆਂ ‘ਤੇ ਵੀ ਫਾਇਰਿੰਗ ਕੀਤੀ ਸੀ ਜਿਸ ਦੇ ਬਚਾਅ ਵਿਚ ਪੁਲਿਸ ਨੂੰ ਫਾਇਰਿੰਗ ਕਰਨੀ ਪਈ ਸੀ
ਬਰਾੜ ਦੀ ਲਾਇਸੈਂਸੀ ਰਾਈਫਲ ਪੁਲਿਸ ਨੇ ਕਥਿਤ ਜਿਪਸੀ ਵਿੱਚ ਗੋਲੀਆਂ ਮਾਰਨ ਲਈ ਵਰਤੀ ਸੀ। ਪੁਲਿਸ ਨੇ ਹਾਲਾਂਕਿ ਮਗਰੋਂ ਦਾਅਵਾ ਕੀਤਾ ਸੀ ਕਿ ਜਿਪਸੀ ’ਚ ਗੋਲੀਆਂ ਧਰਨਾਕਾਰੀਆਂ ਨੇ ਮਾਰੀਆਂ ਹਨ। ਪੁਲਿਸ ਨੇ ਸਵੈ-ਰੱਖਿਆ ਲਈ ਫਾਇਰਿੰਗ ਕੀਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਨੇ ਬਹਿਬਲ ਕਲਾਂ ਵਿੱਚ ਧਰਨਾ ਦਿੱਤਾ ਹੋਇਆ ਸੀ, ਜਿੱਥੇ ਪੁਲਿਸ ਦੀ ਗੋਲੀ ਨਾਲ ਕ੍ਰਿਸ਼ਨ ਭਗਵਾਨ ਤੇ ਗੁਰਜੀਤ ਸਿੰਘ ਨਾਂ ਦੇ ਨੌਜਵਾਨਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਨ੍ਹਾਂ ਮੌਤਾਂ ਨੂੰ ਜਾਇਜ਼ ਠਹਿਰਾਉਣ ਲਈ ਦਾਅਵਾ ਕੀਤਾ ਸੀ ਕਿ ਬਹਿਬਲ ਕਲਾਂ ’ਚ ਇਕੱਠੀ ਹੋਈ ਭੀੜ ਨੇ ਪੁਲਿਸ ਉੱਪਰ ਗੋਲੀਆਂ ਚਲਾਈਆਂ। ਉਨ੍ਹਾਂ ਨੇ ਸਬੂਤ ਵਜੋਂ ਜਿਪਸੀ ਸਰਕਾਰ ਸਾਹਮਣੇ ਪੇਸ਼ ਕੀਤੀ।
ਸਿੱਟ ਨੇ ਆਪਣੀ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲਿਸ ਦੀ ਜਿਪਸੀ ਉੱਪਰ ਗੋਲੀਆਂ ਲੋਕਾਂ ਨੇ ਨਹੀਂ, ਬਲਕਿ ਪੁਲਿਸ ਨੇ ਖੁਦ ਮਾਰੀਆਂ ਹਨ ਅਤੇ ਇਹ ਗੋਲੀਆਂ ਘਟਨਾ ਸਥਾਨ ’ਤੇ ਨਹੀਂ ਤੇ ਫ਼ਰੀਦਕੋਟ ’ਚ ਇੱਕ ਵਰਕਸ਼ਾਪ ’ਤੇ ਲਿਆ ਕੇ ਮਾਰੀਆਂ ਗਈਆਂ ਸਨ। ਸੁਹੇਲ ਸਿੰਘ ਬਰਾੜ ਨੂੰ ਫਰਵਰੀ 2019 ’ਚ ਜਾਂਚ ਟੀਮ ਨੇ ਗਵਾਹ ਬਣਾ ਲਿਆ ਸੀ ਤੇ ਅਦਾਲਤ ’ਚ ਉਸ ਨੇ 164 ਸੀਆਰਪੀਸੀ ਤਹਿਤ ਬਿਆਨ ਦਰਜ ਕਰਵਾਇਆ ਸੀ ਪਰ ਹੁਣ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਫੜਿਆ ਗਿਆ ਹੈ।