Demand to merge : ਜਲੰਧਰ : ਕੰਪਿਊਟਰ ਟੀਚਰ ਯੂਨੀਅਨ ਪੰਜਾਬ ਨੇ ਵੀਰਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਚ ਮੀਟਿੰਗ ਕਰਕੇ ਸਰਕਾਰ ਤੋਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਦੀ ਮੰਗ ਉਠਾਈ ਹੈ। ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ 1 ਤੋਂ 5 ਜੁਲਾਈ ਤਕ ਜਿਲ੍ਹਾ ਪੱਧਰੀ ਮੀਟਿੰਗ ਕਰਕੇ ਡਿਪਟੀ ਕਮਿਸ਼ਨਰਾਂ ਜ਼ਰੀਏ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਤਹਿਤ 10 ਜੁਲਾਈ ਨੂੰ ਰਾਜ ਪੱਧਰੀ ਮੀਟਿੰਗ ਕਰਕੇ ਪੈਂਡਿੰਗ ਜਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਫਿਰ ਇਸ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸੂਬਾ ਪੱਧਰੀ ਰੈਲੀ ਨੂੰ ਸਫਲ ਬਣਾਉਣ ਲਈ ਯੋਜਨਾ ਬਣਾਈ ਜਾਵੇਗੀ।
ਇਸ ਮੌਕੇ ਅਰੁਣਦੀਪ ਸਿੰਘ, ਹਰਜੀਤ ਸਿੰਘ ਸੰਧੂ, ਅਨਿਲ ਏਰੀ, ਅਮਰਦੀਪ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਪਵਨ ਸ਼ਰਮਾ, ਅਮਨਦੀਪ ਸਿੰਘ, ਰਮਨ ਸ਼ਰਮਾ, ਹਰਜੀਤ ਸਿੰਘ ਮੁਕਤਸਰ, ਅਮਨਦੀਪ ਸਿੰਘ, ਰਮਨ ਸ਼ਰਮਾ, ਹਰਜੀਤ ਸਿੰਘ, ਅਮਨਦੀਪ ਸਿੰਘ, ਸਿਕੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ, ਗੁਰਇਕਬਾਲ ਸਿੰਘ, ਮਨਦੀਪ ਸਿੰਘ, ਪੁਨੀਤ ਜੋਸ਼ੀ, ਜਸਵਿੰਦਰ ਸਿੰਘ, ਅਵਤਾਰ ਸਿੰਘ ਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।