administration ration containment zone: ਲੁਧਿਆਣਾ ਜ਼ਿਲ੍ਹੇ ‘ਚ ਬਣਾਏ ਗਏ 3 ਕੰਟੇਨਮੈਂਟ ਅਤੇ 3 ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ‘ਚ ਜ਼ਿਲ੍ਹਾਂ ਪ੍ਰਸ਼ਾਸਨ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡੇਗਾ, ਜਿਸ ਦੀ ਜ਼ਿੰਮੇਵਾਰੀ ਖੁਰਾਕ ਸਪਲਾਈ ਵਿਭਾਗ ਨੂੰ ਸੌਂਪੀ ਗਈ ਹੈ। ਬੱਚਤ ਵਿਭਾਗ ‘ਚ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਮਿਸ਼ਨ ਫਤਿਹ ਦੇ ਤਹਿਤ ਅਧਿਕਾਰੀਆਂ ਨੂੰ ਛੋਟੇ-ਛੋਟੇ ਕੰਟੇਨਮੈਂਟ ਜ਼ੋਨ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣ ਦੇ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ‘ਚ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸੰਜਮ ਅਗਰਵਾਲ, ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ, ਐਪੀਡੈਮੋਲੋਜਿਸਟ ਡਾਕਟਰ ਰਮੇਸ਼ ਕੁਮਾਰ ਅਤੇ ਮੈਡੀਕਲ ਕਾਲਜ ਦੇ ਮੁਖੀ ਡਾਕਟਰ ਕਲੀਅਰੈਂਸ ਸੈਮੂਅਲ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੀ ਸ਼ਿਫਾਰਿਸ਼ ‘ਤੇ ਕਿਸੇ ਵੀ ਇਲਾਕੇ ਨੂੰ ਉਕਤ ਕੈਟਾਗਿਰੀ ‘ਚ ਸ਼ਾਮਲ ਕੀਤਾ ਜਾਵੇਗੀ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਹ ਵੀ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਨਾ ਕਰਨ ਵਾਲੇ ਲੋਕਾਂ ‘ਤੇ ਪੁਲਿਸ ਹੋਰ ਸਖਤ ਕਾਰਵਾਈ ਕਰੇਗੀ।