Former SHO Pandher remanded in police : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਡਿਊਟੀ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਉਸ ਨੂੰ ਇਕ ਦਿਨ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ਼ ਇਨਵੈਸਟਿਗੇਸ਼ਨ ਟੀਮ (SIT) ਵੱਲੋਂ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ SHO ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਚਓ ਨੂੰ ਅੰਮ੍ਰਿਤਸਰ ਵਿਖੇ ਪੁੱਛ-ਗਿਛ ਲਈ ਬੁਲਾਇਆ ਗਿਆ ਸੀ, ਜਿਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਸਾਲ 2015 ਵਿਚ ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਗੁਰਦੀਪ ਸਿੰਘ ਪੰਧੇਰ ਵੱਲੋਂ 15 ਪੰਥਕ ਆਗੂਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਨੂੰ ਕਈ ਹੋਰ ਸਾਥੀਆਂ ਖਿਲਾਫ ਸੰਗੀਨ ਦਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉੱਘੀਆਂ ਸ਼ਖਸੀਅਤਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਬਾਅਦ ਵਿਚ ਇਹ ਮਾਮਲਾ ਰੱਦ ਕਰ ਦਿੱਤਾ ਗਿਆ ਸੀ। ਹੁਣ ਆਈਪੀਸੀ ਦੀ ਧਾਰਾ 409, 467 ਵਿਚ ਵਾਧਾ ਕਰਦੇ ਹੋਏ ਸਾਬਕਾ ਐਸਐਚਓ ਨੂੰ ਹਿਰਾਸਤ ਵਿਚ ਲਿਆ ਗਿਆ ਹੈ।