Corona Death and New Cases in Amritsar : ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਨਾਲ ਜਿਥੇ ਇਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ ਇਸ ਦੇ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਜ਼ਿਲੇ ਵਿਚ ਅੱਜ ਕੋਰੋਨਾ ਦੇ 25 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 896 ਤੱਕ ਪਹੁੰਚ ਗਈ ਹੈ, ਉਥੇ ਹੀ ਇਕ ਹੋਰ ਮੌਤ ਹੋਣ ਨਾਲ ਜ਼ਿਲੇ ਵਿਚ ਮੌਤਾਂ ਦਾ ਅੰਕੜਾ 37 ਤੱਕ ਪਹੁੰਚ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 571 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ ਪਰ ਅਜੇ ਵੀ ਇਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 289 ਹੈ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਬੀਤੇ ਦਿਨ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੌਰਾਨ ਜੇ ਲਿਟ 17,296 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 4.90 ਲੱਖ ਤੋਂ ਵੀ ਪਾਰ ਹੋ ਗਈ ਹੈ। ਕੇਂਦਰੀ ਸਹਿਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਸ਼ੁੱਕਰਵਾਰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੀ ਇਨਫੈਕਸ਼ਨ ਦੇ 17,296 ਨਵੇਂ ਮਾਮਲਿਆਂ ਨਾਲ ਕੁਲ ਪੀੜਤਾਂ ਦੀ ਗਿਣਤੀ ਵਧ ਕੇ 4,90,401 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਨਾਲ 407 ਲੋਕਾਂ ਦੀ ਮੌਤ ਦੇ ਨਾਲ ਕੁਲ ਮ੍ਰਿਤਕਾਂ ਦੀ ਗਿਣਤੀ ਵਧ ਕੇ 15,301 ਹੋ ਗਈ ਹੈ।