From Pathankot and Gurdaspur Corona : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ ਅਤੇ ਇਸ ਦੇ ਮਾਮਲਿਆਂ ਵਿਚ ਰੋਜ਼ਾਨਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਨਵੇਂ ਸਾਹਮਣੇ ਆਏ ਮਾਮਲਿਆਂ ਵਿਚ ਪਠਾਨਕੋਟ ਤੋਂ 6, ਜਦਕਿ ਗੁਰਦਾਸਪੁਰ ਤੋਂ 4 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਪਠਾਨਕੋਟ ਤੋਂ ਇਹ ਛੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 205 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 142 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਨਾਲ 5 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਉਧਰ ਗੁਦਾਸਪੁਰ ਜ਼ਿਲੇ ਵਿਚ ਇਹ ਨਵੇਂ ਚਾਰ ਪਾਜ਼ੀਟਿਵ ਮਰੀਜ਼ ਮਿਲਣ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 200 ਤੋਂ ਵੀ ਪਾਰ ਹੋ ਗਈ ਹੈ। ਹੁਣ ਤੱਕ ਜ਼ਿਲੇ ਵਿਚ ਇਸ ਮਹਾਮਾਰੀ ਨਾਲ 3 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਬੀਤੇ ਦਿਨ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੌਰਾਨ ਜੇ ਲਿਟ 17,296 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 4.90 ਲੱਖ ਤੋਂ ਵੀ ਪਾਰ ਹੋ ਗਈ ਹੈ। ਕੇਂਦਰੀ ਸਹਿਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਸ਼ੁੱਕਰਵਾਰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੀ ਇਨਫੈਕਸ਼ਨ ਦੇ 17,296 ਨਵੇਂ ਮਾਮਲਿਆਂ ਨਾਲ ਕੁਲ ਪੀੜਤਾਂ ਦੀ ਗਿਣਤੀ ਵਧ ਕੇ 4,90,401 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਨਾਲ 407 ਲੋਕਾਂ ਦੀ ਮੌਤ ਦੇ ਨਾਲ ਕੁਲ ਮ੍ਰਿਤਕਾਂ ਦੀ ਗਿਣਤੀ ਵਧ ਕੇ 15,301 ਹੋ ਗਈ ਹੈ।