Six Corona Cases positive : ਪੰਜਾਬ ਵਿਚ ਕੋਰੋਨਾ ਵਾਇਰਸ ਰੁਕਮ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਦਾ ਇਕ ਜਦਕਿ ਰੂਪਨਗਰ ਤੋਂ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਦੀ ਇਕ ਬਜ਼ੁਰਗ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਔਰਤ ਦਿਲ ਦੀ ਬੀਮਾਰੀ ਤੋਂ ਪੀੜਤ ਹੈ ਅਤੇ ਇਸ ਦਾ ਇਲਾਜ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ, ਉਥੇ ਹੀ ਉਸ ਦੀ ਰਿਪੋਰਟ ਵਿਚ ਕੋਰੋਨਾ ਪਾਜ਼ਾਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਨੋਡਲ ਅਫਸਰ ਡਾਕਟਰ ਵਿਕਰਮ ਅਸੀਜਾ ਨੇ ਦਿੱਤੀ ਗਈ ਜਾਣਕਾਰੀ ਦਿੰਦਿਆੰ ਦੱਸਿਆ ਕਿ ਬਜ਼ੁਰਗ ਔਰਤ ਦੇ ਲੁਧਿਆਣਾ ਵਿਚ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸਿਹਤ ਵਿਭਾਗ ਨੂੰ ਲੁਧਿਆਣਾ ਹਸਪਤਾਲ ਤੋਂ ਇਸ ਬਾਰੇ ਕੋਈ ਸੂਚਨਾ ਨਹੀਂ ਮਿਲੀ ਹੈ, ਇਹ ਜਾਣਕਾਰੀ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਰੋਪੜ ਜ਼ਿਲੇ ਤੋਂ ਬੀਤੇ ਦਿਨ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਮਾਮਲੇ ਰੂਪਨਗਰ ਸ਼ਹਿਰ ਤੋਂ ਹੀ ਸਾਹਮਣੇ ਆਏ ਹਨ, ਜਿਥੇ ਗਾਂਦੀ ਨਗਰ ਇਲਾਕੇ ਵਿਚ 23 ਸਾਲਾ ਵਿ੍ਕਤੀ ਅਤੇ 47 ਸਾਲਾ ਔਰਤ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਉਥੇ ਹੀ ਦੋ ਮਾਮਲੇ ਬਲਾਕ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਲੰਗਮਾਜਰੀ ਤੋਂ ਸਾਹਮਣੇ ਆਏ ਹਨ, ਜਿਥੇ ਇਕ 30 ਸਾਲਾ ਔਰਤ ਅਤੇ 12 ਸਾਲਾ ਬੱਚੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਨੰਗਲ ਦੇ ਸ਼ਿਵਾਲਿਕ ਐਵੇਨਿਊ ਵਿਚ ਇਕ 73 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ 22 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ 10,115 ਲੋਕਾਂ ਦੇ ਸੈੰਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 9704 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 306 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।