married loving couple suicide:ਲੁਧਿਆਣਾ ‘ਚ ਇਕ ਵਿਆਹੁਤਾ ਪ੍ਰੇਮੀ ਜੋੜੇ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਖੰਨਾ ਜੀ.ਟੀ ਰੋਡ ‘ਤੇ ਇਕ ਵਿਆਹੁਤਾ ਪ੍ਰੇਮੀ ਜੋੜੇ ਨੇ ਇਸ ਲਈ ਖੁਦਕੁਸ਼ੀ ਕਰ ਲਈ ਹੈ ਕਿ ਉਨ੍ਹਾਂ ਦਾ ਪਿਆਰ ਸਿਰੇ ਨਹੀ ਚੜ੍ਹਿਆ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਖੁਦਕੁਸ਼ੀ ਤੋਂ ਪਹਿਲਾਂ ਉਕਤ ਨੌਜਵਾਨ ਨੇ ਆਪਣੀ ਪਤਨੀ ਨੂੰ ਫੋਨ ਕੀਤਾ ਅਤੇ ਸਾਰੀ ਗੱਲ ਦੱਸੀ ਪਰ ਜਦੋਂ ਪਤਨੀ ਆਪਣੇ ਪਰਿਵਾਰ ਸਮੇਤ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।
ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਖੰਨਾ ਦੇ ਗੁਰੂ ਹਰਿਕ੍ਰਿਸ਼ਨ ਨਗਰ ਮਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਲੜਕੀ ਖੰਨਾ ਦੇ ਖੁਰਦ ਦੀ ਰਹਿਣ ਵਾਲੀ ਸੀ। ਦੋਵੇਂ ਵਿਆਹ ਹੋਏ ਸਨ ਅਤੇ ਇਨ੍ਹਾਂ ਦੇ ਤਿੰਨ-ਤਿੰਨ ਬੱਚੇ ਸਨ। ਕਾਫੀ ਲੰਬੇ ਸਮੇਂ ਤੋਂ ਦੋਵਾਂ ਦੇ ਪ੍ਰੇਮ ਸਬੰਧ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਐੱਸ.ਐੱਚ. ਓ ਨੇ ਦੱਸਿਆ ਕਿ ਲਾਸ਼ਾਂ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।