main objective Mission Fateh: ਜਲੰਧਰ 27 ਜੂਨ 2020: ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਜਿਨਾਂ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾ ਸ਼ਾਮਿਲ ਹਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜਨ ਜਾਗਰੂਕਤਾ ਲਹਿਰ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਜਲੰਧਰ ਕਰਨੇਸ਼ ਸ਼ਰਮਾ ਅਤੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਦੀ ਅਗਵਾਈ ਵਿੱਚ ਨਗਰ ਨਿਗਮ ਜਲੰਧਰ ਦੇ ਸਮੁੱਚੇ ਅਮਲੇ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਨ ਜਾਗਰੂਕਤਾ ਲਹਿਰ ਕਰਵਾਈ ਗਈ। ਨਗਰ ਨਿਗਮ ਦੇ ਅਮਲੇ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਪੈਂਫਲੇਟ ਅਤੇ ਬੈਜ ਵੰਡਣ ਦੇ ਨਾਲ ਨਗਰ ਨਿਗਮ ਅਮਲੇ ਵਲੋਂ ਲਕੋਾਂ ਨੂੰ ਸਮਾਜਿਕ ਦੂਰੀ , ਮਾਸਕ ਪਾਉਣ ਅਤੇ ਲਗਾਤਾਰ ਸਾਬਣ ਅਤੇ ਸੈਨੀਟਾਈਜ਼ਰ ਨਾਲ ਹੱਥ ਧੋਣ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ।
ਇਸੇ ਤਰ੍ਹਾਂ ਜ਼ਿਲ੍ਹੇ ਦੀਆਂ 12 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਲੰਧਰ ਅਨੁਪਮ ਕਲੇਰ ਅਤੇ ਸੰਯੁਕਤ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਸਮੁੱਚੇ ਅਮਲੇ ਵਲੋਂ ਲੋਕਾਂ ਨੂੰ ਕੋਵਿਡ19 ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਕਰਵਾਈ ਗਈ ਜਨ ਜਾਗਰੂਕਤਾ ਲਹਿਰ ਤਹਿਤ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਮੁੱਚੇ ਅਮਲੇ ਵਲੋਂ ਲੋਕਾਂ ਨੂੰ ‘ਮਿਸ਼ਨ ਫ਼ਤਿਹ’ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਪੈਂਫਲੇਟ ਅਤੇ ਬੈਜ ਵੀ ਵੰਡੇ ਗਏ। ਇਸ ਮੌਕੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਮਲੇ ਵਲੋਂ ਲੋਕਾਂ ਨੂੰ ‘ਮਿਸ਼ਨ ਫ਼ਤਿਹ’ ਜੋ ਕਿ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ ਜੋ ਕੋਵਿਡ-19 ਮਹਾਂਮਾਰੀ ’ਤੇ ਜਿੱਤ ਹਾਸਿਲ ਕਰਨ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਅਨੁਸ਼ਾਸਨ, ਸਹਿਯੋਗ ਅਤੇ ਗ਼ਰੀਬਾਂ ਪ੍ਰਤੀ ਦਇਆ ਨਾਲ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣÎ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਰਾਹੀਂ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਸੁਰੱਖਿਆ ਮਾਪਦੰਡਾ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ’ ਹਰ ਔਖੀ ਘੜੀ ਨੂੰ ਜਿੱਤ ਵਿੱਚ ਬਦਲਣ ਲਈ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ ।