Global Cases Surpass: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਦੁਨੀਆ ਭਰ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਇੱਕ ਕਰੋੜ ਨੂੰ ਪਾਰ ਕਰ ਗਈ ਹੈ, ਜਦੋਂ ਕਿ ਇਸ ਜਾਨਲੇਵਾ ਵਾਇਰਸ ਦੀ ਚਪੇਟ ਵਿੱਚ ਆਉਣ ਕਾਰਨ ਪੰਜ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦਾ ਸੰਕ੍ਰਮਣ ਦੁਨੀਆ ਦੇ ਦੇਸ਼ਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। www.worldometers.info ਦੇ ਅੰਕੜਿਆਂ ਅਨੁਸਾਰ ਹੁਣ ਦੁਨੀਆ ਭਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਇੱਕ ਕਰੋੜ ਨੂੰ ਪਾਰ ਕਰ ਗਈ ਹੈ ।
ਇਨ੍ਹਾਂ ਅੰਕੜਿਆਂ ਅਨੁਸਾਰ ਦੁਨੀਆ ਭਰ ਦੇ ਦੇਸ਼ਾਂ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 10,081,545 ਹੋ ਗਈ ਹੈ। ਉੱਥੇ ਹੀ ਇਸ ਖਤਰਨਾਕ ਵਾਇਰਸ ਕਾਰਨ 501,298 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇੱਕ ਚੰਗੀ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ 5,458,369 ਲੋਕ ਹੁਣ ਤੱਕ ਪੂਰੀ ਦੁਨੀਆ ਵਿੱਚ ਠੀਕ ਹੋ ਚੁੱਕੇ ਹਨ।
ਫਿਲਹਾਲ, ਅਮਰੀਕਾ ਦੀ ਕੋਰੋਨਾ ਵਾਇਰਸ ਨਾਲ ਸਥਿਤੀ ਸਭ ਤੋਂ ਵੱਧ ਖਰਾਬ ਹੈ। ਜਦੋਂ ਚੀਨ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਕੋਪ ਸਿਖਰਾਂ ‘ਤੇ ਸੀ ਤਾਂ ਅਮਰੀਕਾ ਵਰਗੇ ਦੇਸ਼ ਚੀਨ ‘ਤੇ ਤੱਥਾਂ ਨੂੰ ਲੁਕਾਉਣ ਦਾ ਦੋਸ਼ ਲਗਾ ਰਹੇ ਸਨ । ਪਰ ਹੁਣ ਚੀਨ ਵਿੱਚ ਸਥਿਤੀ ਲਗਭਗ ਸਧਾਰਣ ਹੈ ਅਤੇ ਅਮਰੀਕਾ ਦੀ ਸਥਿਤੀ ਬਹੁਤ ਬੁਰੀ ਹੈ। ਇੱਥੇ ਕੋਰੋਨਾ ਵਾਇਰਸ ਨਾਲ ਲਗਭਗ 25 ਲੱਖ ਨਾਗਰਿਕ ਪੀੜਤ ਹੀ ਚੁੱਕੇ ਹਨ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।