ludhiana coronavirus positive cases: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਐਤਵਾਰ ਨੂੰ ਜ਼ਿਲ੍ਹੇ ‘ਚੋਂ 49 ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 46 ਲੁਧਿਆਣਾ ਅਤੇ 3 ਹੋਰ ਜ਼ਿਲ੍ਹਿਆਂ ਤੋਂ ਹਨ। ਐਤਵਾਰ ਨੂੰ ਮਿਲੇ ਪਾਜ਼ੀਟਿਵ ਮਾਮਲਿਆਂ ‘ਚੋਂ 5 ਪੁਲਸ ਕਰਮਚਾਰੀ, 3 ਗਰਭਵਤੀ ਔਰਤਾਂ, ਵੁਮੈਨ ਜੇਲ ‘ਚੋਂ ਇਕ ਮਹਿਲਾ, ਸਲੇਮ ਟਾਬਰੀ ਅਤੇ ਹੈਬੋਵਾਲ ਤੋਂ ਵੀ 1-1 ਮਰੀਜ਼ ਸ਼ਾਮਲ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚੋਂ ਕੋਰੋਨਾ ਵਾਇਰਸ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 790 ਤੱਕ ਪਹੁੰਚ ਚੁੱਕੀ ਹੈ ਜਦਕਿ ਇੱਥੇ 19 ਮੌਤਾਂ ਹੋ ਚੁੱਕੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਐਤਵਾਰ ਨੂੰ 1005 ਸੈਂਪਲ ਭੇਜੇ ਗਏ ਅਤੇ 112 ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ। ਰਾਹਤ ਦੀ ਖਬਰ ਇਹ ਸਾਹਮਣੇ ਆਈ ਹੈ ਕਿ ਜਿਲ੍ਹੇ ‘ਚੋਂ ਐਤਵਾਰ ਨੂੰ 22 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਹੁਣ ਤੱਕ ਜ਼ਿਲ੍ਹੇ ‘ਚੋਂ 545 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ।