13th death due to : ਪੰਜਾਬ ਵਿਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਸੰਗੂਰਰ ਵਿਚ ਅੱਜ ਦਿਨ ਚੜ੍ਹਦਿਆਂ ਹੀ ਕੋਰੋਨਾ ਨਾਲ 55 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਤਰ੍ਹਾਂ ਜਿਲ੍ਹਾ ਸੰਗਰੂਰ ਵਿਖੇ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 13 ਤਕ ਹੋ ਗਈ ਹੈ। 192 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਹੁਣ ਫਿਲਹਾਲ ਸੰਗਰੂਰ ਵਿਚ ਐਕਟਿਵ ਕੇਸਾਂ ਦੀ ਗਿਣਤੀ 235 ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਜਿਲ੍ਹਾ ਜਲੰਧਰ ਵਿਚ ਵੀ 75 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਮੌਤ ਹੋ ਗਈ। ਉਨ੍ਹਾਂ ਦਾ ਇਲਾਜ ਪਹਿਲਾਂ ਅੰਮ੍ਰਿਤਸਰ ਵਿਖੇ ਚੱਲ ਰਿਹਾ ਸੀ ਪਰ ਬਾਅਦ ਵਿਚ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਜਿਥੇ ਤਬੀਅਤ ਵਿਗੜਨ ਨਾਲ ਬਜ਼ੁਰਗ ਦੀ ਮੌਤ ਹੋ ਗਈ। ਪੂਰੇ ਦੇਸ਼ ਵਿਚ ਕੋਰੋਨਾ ਦੇ ਲਗਭਗ 5,48,318 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਮਹਾਮਾਰੀ ਨੂੰ ਹਰਾਉਣ ਵਾਲੇ ਲੋਕਾਂ ਦਾ ਅੰਕੜਾ 3,21,723 ਤਕ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਖਤਰਨਾਕ ਵਾਇਰਸ ਨਾਲ 380 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23 ਤਕ ਪੁੱਜ ਗਈ ਹੈ।