The Chief Secretary gave : ਸੂਬੇ ਦੀ ਨਵੀਂ ਮੁੱਖ ਸਕੱਤਰ ਬਣੀ ਵਿਨੀ ਮਹਾਜਨ ਨੇ ਅਹੁਦਾ ਸੰਭਾਲਦੇ ਹੀ ਜਿਲ੍ਹਿਆਂ ਨੂੰ ਹਦਾਇਤਾਂ ਦੇ ਦਿੱਤੀਆਂ ਹਨ ਤਾਂ ਜੋ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ‘ਤੇ ਰੋਕ ਲਗਾਈ ਜਾ ਸਕੇ। ਮੌਤ ਦਰ ਨੂੰ ਰੋਕਣ ਲਈ ਜੋ ਵੀ ਸੰਭਵ ਕਦਮ ਹੋ ਸਕਣ, ਚੁੱਕੇ ਜਾਣੇ ਚਾਹੀਦੇ ਹਨ ਜਿਸ ਨਾਲ 2.4 ਫੀਸਦੀ ਦੀ ਮੌਜੂਦਾ ਮੌਤਾਂ ਦੀ ਗਿਣਤੀ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦਾ ਮੁੱਖ ਉਦੇਸ਼ ਹਰੇਕ ਪੰਜਾਬੀ ਦੀ ਜਾਨ ਨੂੰ ਬਚਾਉਣਾ ਹੈ।
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਖਾਸ ਦੇਖਭਾਲ ਕਰਨ ਦੇ ਨਾਲ ਨਾਲ ਡਾ. ਕੇ. ਕੇ. ਤਲਵਾੜ ਦੀ ਪ੍ਰਧਾਗਨੀ ਵਾਲੇ ਸੂਬਾਈ ਮਾਹਿਰ ਸਮੇਤ ਕੌਮਾਂਤਰੀ ਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦਾ ਵੀ ਨਿਰਦੇਸ਼ ਦਿੱਤਾ। ਐਤਵਾਰ ਨੂੰ ਆਯੋਜਿਤ ਪਹਿਲੀ ਵੀਡੀਓ ਕਾਨਫਰੰਸ ਦੀ ਬੈਠਕ ਵਿਚ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਦੀ ਸਮੀਖਿਆ ਕਰਦੇ ਹੋਏ ਵਿਨੀ ਮਹਾਜਨ ਨੇ ਸੂਬੇ ਵਿਚ ਕੋਵਿਡ-19 ਦੇ ਮਾਮਲਿਆਂ ਦੀ ਵਧਦੀ ਗਿਣਤੀ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦਾਫਰਜ਼ ਹੈ ਕਿ ਉਹ ਸਹੀ ਨਿਗਰਾਨੀ ਲਈ ਪੂਰੀ ਕੋਸ਼ਿਸ਼ ਕਰੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵਧ ਤੋਂ ਵਧ ਸਿਹਤਮੰਦ ਹੋਏ ਰੋਗੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰਨ ਲਈ ਵੀ ਕਿਹਾ।
ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਜੇਕਰ ਕੋਈ ਕੋਵਿਡ ਮਰੀਜ਼ਆਪਣੇ ਖਰਚੇ ‘ਤੇ ਨਿੱਜੀ ਹਸਪਤਾਲਾਂ ਵਿਚ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ ‘ਤੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਆਪਣਾ ਖੁਦ ਦਾ ਭੋਜਨ ਆਦਿ ਮੰਗਵਾਉਣ ਦੀ ਇਜਾਜ਼ਤ ਵੀ ਦੇਣ ਲਈ ਕਿਹਾ। ਪੰਜਾਬ ਸਰਕਾਰ ਕੋਰੋਨਾ ਜਾਂਚ ਸਮਰੱਥਾ ਨੂੰ ਹਰੇਕ ਦਿਨ 20 ਹਜ਼ਾਰ ਤਕ ਵਧਾਉਣ ਲਈ ਕੰਮ ਕਰ ਰਹੀ ਹੈ। ਇਸ ਲਈ 4 ਨਵੀਆਂ ਲੈਬਾਰਟਰੀਆਂ ਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਇਸ ਦੇ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਸ਼ਚਿਤ ਬਣਾਉਣ ਕਿ ਪੰਜਾਬ ਦਾ ਹਰੇਕ ਨਾਗਰਿਕ ਮਾਸਕ ਪਹਿਨੇ ਤੇ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਦਾ ਪਾਲਣਾ ਕਰੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਅਤੇ ਜਨਤਕ ਥਾਂ ‘ਤੇ ਥੁੱਕਣ ਤੋਂ ਮਨ੍ਹਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਾਥ ਤੋਂ ਬਿਨਾਂ ਕੋਰੋਨਾ ਦੀ ਜੰਗ ਨੂੰ ਜਿੱਤਣਾ ਅਸੰਭਵ ਹੈ।