10 new positive cases : ਸੂਬੇ ਵਿਚ ਕੋਰੋਨਾ ਵਾਇਰਸ ਨਾਲ ਇੰਫੈਕਟਿਡ ਲੋਕਾਂ ਦੀ ਗਿਣਤੀ ਰਫਤਾਰ ਫੜ ਰਹੀ ਹੈ। ਬਰਨਾਲਾ ਵਿਖੇ ਸੋਮਵਾਰ ਨੂੰ 9 ਨਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਪਹਿਲਾਂ ਬਰਨਾਲਾ ਦੇ ਇਕ ਹੀ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜੀਟਿਵ ਪਾਏ ਗਏ ਸਨ ਤੇ ਅੱਜ ਉਸ ਦੇ ਪਰਿਵਾਰ ਦੇ 8 ਹੋਰ ਮੈਂਬਰਾਂ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸ ਤੋਂ ਇਲਾਵਾ ਇਕ ਹੋਰ ਕੋਰੋਨਾ ਪਾਜੀਟਿਵ ਮਰੀਜ਼ 22 ਏਕੜ ਕਾਲੋਨੀ ਦਾ ਰਹਿਣ ਵਾਲਾ ਹੈ ਤੇ ਦੱਸਿਆ ਜਾ ਰਿਹਾ ਹੈ। ਜਿਲ੍ਹੇ ਵਿਚ ਹੁਣ ਤਕ ਕੋਰੋਨਾ ਦੇ 59 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 28 ਸਿਹਤਯਾਬ ਹੋ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 29 ਹੈ ਤੇ ਇਸ ਖਤਰਨਾਕ ਵਾਇਰਸ ਨਾਲ ਹੁਣ ਤਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਸਰਕਾਰੀ ਹਸਪਤਾਲ ਵਿਖੇ ਹਰਨੀਆ ਦਾ ਇਲਾਜ ਕਰਵਾਉਣ ਲਈਆਇਆ ਵਿਅਕਤੀ ਕੋਰੋਨਾ ਪਾਜੀਟਿਵ ਪਾਇਆ ਗਿਆ। ਆਪ੍ਰੇਸ਼ਨ ਹੋਣ ਤੋਂ ਬਾਅਦ ਉਸ ਦੇ ਕੋਰੋਨਾ ਪਾਜੀਟਿਵ ਹੋਣ ਦਾ ਪਤਾ ਲੱਗਣ ‘ਤੇ ਡਾਕਟਰਾਂ ਵਿਚ ਹੜਕੰਪ ਮਚ ਗਿਆ। ਇਸੇ ਲਈ 2 ਡਾਕਟਰਾਂ, ਦੋ ਸਟਾਫ ਨਰਸਾਂ ਤੇ 2 ਹੋਰ ਸਿਹਤ ਕਰਮਚਾਰੀਆਂ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ ਤੇ ਉਥੇ ਆਪ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਜਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 127 ਹੋ ਗੀ ਹੈ ਜਿਨ੍ਹਾਂ ਵਿਚੋਂ 81 ਮਰੀਜ਼ ਠੀਕ ਹੋ ਚੁੱਕੇ ਹਨ ਤੇ ਐਕਟਿਵ ਮਾਮਲੇ 46 ਹਨ।
ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 5338 ਤੋਂ ਵੀ ਜ਼ਿਆਦਾ ਹੋ ਗਈ ਹੈ। ਸਭ ਤੋਂ ਵਧ ਮਾਮਲੇ ਅੰਮ੍ਰਿਤਸਰ ਵਿਖੇ 923 ਹਨ। ਜਲੰਧਰ ਵਿਚ ਕੋਰੋਨਾ ਕੇਸਾਂ ਦੀ ਗਿਣਤੀ 713 ਤਕ ਪੁੱਜ ਗਈਹੈ। ਇਸੇ ਤਰ੍ਹਾਂ ਲੁਧਿਆਣਾ ‘ਚ 790, ਸੰਗਰੂਰ ‘ਚ 480, ਪਟਿਆਲਾ ‘ 311, ਮੋਹਾਲੀ ‘ਚ 250, ਫਤਿਹਗੜ੍ਹ ਸਾਹਿਬ ‘ਚ 110, ਫਰੀਦਕੋਟ ‘ਚ 103, ਰੋਪੜ ‘ਚ 102, ਮੋਗਾ ‘ਚ 94, ਗੁਰਦਾਸਪੁਰ ‘ਚ 216, ਪਠਾਨਕੋਟ ‘ਚ 209, ਤਰਨਤਾਰਨ ‘ਚ 196, ਹੁਸ਼ਿਆਰਪੁਰ ‘ਚ 177, ਮਾਨਸਾ ‘ਚ 44, ਕਪੂਰਥਲਾ ‘ਚ 89, ਫਿਰੋਜ਼ਪੁਰ ‘ਚ 93 ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਗਾਈਡਲਾਈਜ਼ ਜਾਰੀ ਕੀਤੀਆਂ ਜਾ ਰਹੀਆਂ ਹਨ।