An indefinite strike in tehsils : ਚੰਡੀਗੜ੍ਹ : ਲੁਧਿਆਣਾ ਵਿਖੇ ਬੀਤੀ 20 ਜੂਨ ਨੂੰ ਇਕ ਵਕੀਲ ਨੂੰ ਰਜਿਸਟਰੀ ਕਰਵਾਉਣ ਸਬੰਧੀ ਮਾਮਲੇ ਵਿਚ ਵਿਜੀਲੈਂਸ ਬਿਊਰੋਂ ਵੱਲੋਂ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ, ਇਸ ਮਾਮਲੇ ਵਿਚ ਬੀਤੇ ਦਿਨ ਲੁਧਿਆਣਾ ਦੇ ਇਕ ਤਹਿਸੀਲਦਾਰ ਜਗਸੀਰ ਸਿੰਘ ਦਾ ਨਾਮ ਵੀ ਜੋੜ ਕੇ ਉਸ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ’ਤੇ ਰੈਵੀਨਿਊ ਅਫਸਰ ਯੂਨੀਅਨ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਰੇ ਰੈਵੀਨਿਊ ਅਫਸਰ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਦਾ ਕਹਿਣਾ ਹੈ ਕਿ ਜਿਹੜਾ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਉਹ ਤਹਿਸੀਲ ਦੇ ਅੰਦਰ ਹੀ ਨਹੀਂ ਸੀ । ਉਨ੍ਹਾਂ ਸਪੱਸ਼ਟ ਕੀਤਾ ਕਿ ਉਸ ਨੇ ਦੱਸਿਆ ਉਨ੍ਹਾਂ ਨੂੰ ਪਤਾ ਚੱਲਿਆ ਕ ਕਿ ਵਿਜੀਲੈਂਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਗਿਰਫ਼ਤਾਰ ਕੀਤੇ ਗਏ ਵਕੀਲ ਨੇ ਇਹ ਕਿਹਾ ਸੀ ਕਿ ਉਸ ਨੇ 5000 ਦੀ ਰਿਸ਼ਵਤ ਵਕੀਲ ਨੂੰ ਦੇਣੀ ਸੀ ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋਂ ਵੱਲੋਂ ਜਗਸੀਰ ਸਿੰਘ ਦਾ ਨਾਂ ਇਸ ਮਾਮਲੇ ਵਿਚ ਇਕ ਸਾਜ਼ਿਸ਼ ਅਦੀਨ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਰੈਵੀਨਿਊ ਆਫ਼ੀਸਰ ਯੂਨੀਅਨ ਦੇ ਵਫ਼ਦ ਵੱਲੋਂ ਐੱਫ ਸੀ ਆਰ ਨਾਲ ਮੀਟਿੰਗ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਨੂੰ ਅੱਜ ਚੀਫ਼ ਸੈਕਟਰੀ ਤੇ ਰੈਵੀਨਿਊ ਮਨਿਸਟਰ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਰੈਵੇਨਿਊ ਅਫਸਰ ਯੂਨੀਅਨ ਵੱਲੋਂ ਸਾਰੀਆਂ ਤਹਿਸੀਲਾਂ ਤੇ ਸਰਕਾਰੀ ਕੰਮਾਂ ਦਾ ਉਦੋਂ ਤੱਕ ਬਾਈਕਾਟ ਕੀਤਾ ਜਾਵੇਗਾ, ਜਦੋਂ ਤੱਕ ਤਹਿਸੀਲਦਾਰ ਜਗਸੀਰ ਸਿੰਘ ਵਿਰੁੱਧ ਦਰਜ ਕੀਤਾ ਗਿਆ ਮੁਕੱਦਮਾ ਵਾਪਸ ਨਹੀਂ ਲਿਆ ਜਾਂਦਾ।