One more death and new : ਜਲੰਧਰ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧੀ ਜਾ ਰਹੀ ਹੈ। ਅੱਜ ਮੰਗਲਵਾਰ ਫਿਰ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਤੇ ਇਸ ਦੇ ਨਾਲ ਹੀ ਕੋਰੋਨਾ ਦੇ 8 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕੋਰੋਨਾ ਨਾਲ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ 55 ਸਾਲਾ ਵਿਅਕਤੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਦੱਸਣਯੋਗ ਹੈ ਕਿ ਇਹ ਹੁਣ ਤੱਕ ਜ਼ਿਲੇ ਨਾਲ ਕੋਰੋਨਾ ਨਾਲ ਹੋਣ ਵਾਲੀ 22ਵੀਂ ਮੌਤ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 11 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ਵਿਚ ਦੋ ਸਾਲ ਦਾ ਬੱਚਾ ਅਤੇ ਇਕ ਹੀ ਪਰਿਵਾਰ ਦੇ ਤਿੰਨ ਲੋਕ ਸ਼ਾਮਲ ਸਨ। ਇਹ ਬੱਚਾ ਲੰਮਾ ਪਿੰਡ ਤੋਂ ਪਹਿਲਾਂ ਹੀ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ਵਿਚ ਸੀ। ਦੱਸਣਯੋਗ ਹੈ ਕਿ ਸਿਵਲ ਹਸਪਤਾਲ ਦਾ ਇਕ ਕੁੱਕ ਜੋਕਿ ਕੋਰੋਨਾ ਮਰੀਜ਼ਾਂ ਨੂੰ ਪੈਕਡ ਖਾਣਾ ਪਹੁੰਚਾਉਂਦਾ ਸੀ, ਦੀ ਵੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਪੂਰੇ ਵਿਭਾਗ ਵਿਚ ਦਹਿਸ਼ਤ ਫੈਲ ਗਈ ਹੈ ਕਿਉਂਕਿ ਇਹੀ ਖਾਣਾ ਸਿਹਤ ਵਿਭਾਗ ਦੇ ਡਾਕਟਰਾਂ ਤੇ ਸਟਾਫ ਕੋਲ ਵੀ ਜਾਂਦਾ ਸੀ। ਬੀਤੇ ਦਿਨ ਸਾਹਮਣੇ ਆਏ ਸਾਰੇ ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ।
ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀ ਪੀ ਸਿੰਘ ਨੇ ਦੱਸਿਾ ਕਿ ਸੋਮਵਾਰ ਨੂੰ 227 ਮਰੀਜ਼ਾਂ ਦੇ ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਅਤੇ 403 ਲੋਕਾਂ ਦੇ ਸੈਂਪਲ ਜਾਂਚ ਲਈ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਭੇਜੇ ਗਏ। ਜ਼ਿਲੇ ਵਿਚ ਹੁਣ ਤੱਕ 22,522 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 20,754 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।