Jet fuel price hiked: ਨਵੀਂ ਦਿੱਲੀ: ਹਵਾਬਾਜ਼ੀ ਬਾਲਣ ਜਾਂ ਏਟੀਐਫ ਦੀ ਕੀਮਤ ਬੁੱਧਵਾਰ ਨੂੰ 7.5 ਪ੍ਰਤੀਸ਼ਤ ਵਧੀ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਦੂਜੇ ਦਿਨ ਕੋਈ ਤਬਦੀਲੀ ਨਹੀਂ ਹੋਈ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਨੁਸਾਰ, ਦਿੱਲੀ ਵਿੱਚ ਹਵਾਬਾਜ਼ੀ ਟਰਬਾਈਨ ਫਿਊਲ (ਏਟੀਐਫ) ਦੀ ਕੀਮਤ 2,922.94 ਰੁਪਏ ਪ੍ਰਤੀ ਕਿੱਲੋ ਲੀਟਰ (ਕੇਐਲ) ਜਾਂ 7.48 ਪ੍ਰਤੀਸ਼ਤ ਦੇ ਵਾਧੇ ਨਾਲ 41,992.81 ਰੁਪਏ ਪ੍ਰਤੀ ਕਿੱਲੋ ਲੀਟਰ ਹੋ ਗਈ ਹੈ। ਇੱਕ ਮਹੀਨੇ ਵਿੱਚ ਏਟੀਐਫ ਦੀ ਕੀਮਤ ਵਿੱਚ ਇਹ ਤੀਜਾ ਵਾਧਾ ਹੈ। ਇਸ ਤੋਂ ਪਹਿਲਾਂ 1 ਜੂਨ ਨੂੰ ਇੱਥੇ 56.6 ਪ੍ਰਤੀਸ਼ਤ (12,126.75 ਰੁਪਏ ਪ੍ਰਤੀ ਕਿਲੋਗ੍ਰਾਮ) ਦਾ ਵਾਧਾ ਹੋਇਆ ਸੀ, ਜਦਕਿ 16 ਜੂਨ ਨੂੰ ਇਸ ਵਿੱਚ 16.3 ਪ੍ਰਤੀਸ਼ਤ (5,494.5 ਰੁਪਏ ਪ੍ਰਤੀ ਕਿਲੋਗ੍ਰਾਮ) ਦਾ ਵਾਧਾ ਕੀਤਾ ਗਿਆ ਸੀ।
ਇਸ ਦੇ ਨਾਲ ਗੈਰ ਸਬਸਿਡੀ ਵਾਲੇ ਐਲ.ਪੀ.ਜੀ. ਦੀ ਕੀਮਤ 1 ਰੁਪਏ ਵਧਾ ਕੇ 594 ਰੁਪਏ ਪ੍ਰਤੀ 14.2 ਕਿੱਲੋ ਗ੍ਰਾਮ ਸਿਲੰਡਰ ਕਰ ਦਿੱਤੀ ਗਈ ਹੈ। ਹੋਰ ਮਹਾਂਨਗਰਾਂ ਵਿੱਚ, ਵੱਖ ਵੱਖ ਸਥਾਨਕ ਵਿਕਰੀ ਟੈਕਸ ਜਾਂ ਵੈਟ ਦਰ ਦੇ ਕਾਰਨ, ਕੀਮਤ ਵਿੱਚ ਪ੍ਰਤੀ ਸਿਲੰਡਰ ਚਾਰ ਰੁਪਏ ਦਾ ਵਾਧਾ ਹੋਇਆ ਹੈ। ਦੂਜੇ ਪਾਸੇ, ਲਗਾਤਾਰ ਦੂਜੇ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਡੀਜ਼ਲ ਦੀ ਕੀਮਤ ਤਿੰਨ ਹਫਤਿਆਂ ‘ਚ 22 ਵਾਰ ਵਧਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਡੀਜ਼ਲ ਰਿਕਾਰਡ ਉੱਚੇ ਪੱਧਰ ‘ਤੇ ਪਹੁੰਚ ਗਿਆ ਸੀ। ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 80.43 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ ਦੀ ਕੀਮਤ 80.53 ਰੁਪਏ ਪ੍ਰਤੀ ਲੀਟਰ ਹੈ।