punjab buses fare: ਕੋਰੋਨਾ ਵਾਇਰਸ ਕਾਰਨ ਪਹਿਲਾਂ ਤੋਂ ਹੀ ਆਰਥਿਕ ਸਥਿਤੀ ਦੇ ਝੰਬੇ ਹੋਏ ਲੋਕਾਂ ਨੂੰ ਹੁਣ ਪੰਜਾਬ ਸਰਕਾਰ ਨੇ ਬੱਸ ਕਿਰਾਏ ਵਧਾ ਕੇ ਵੱਡੀ ਮਾਰ ਪਾ ਦਿੱਤੀ ਹੈ। ਜਿਸ ਕਾਰਨ ਲੋਕ ਤੇ ਟਰਾਂਸਪੋਰਟਰ ਪ੍ਰੇਸ਼ਾਨ ਹਨ। ਉਨ੍ਹਾਂ ਡੀਜ਼ਲ ਘਟਾਉਣ ਦੀ ਮੰਗ ਕੀਤੀ ਹੈ ਇਸ ਸਬੰਧੀ ਤਲਵੰਡੀ ਸਾਬੋ ਤੋਂ ਪੱਤਰਕਾਰ ਨੇ ਬੱਸ ਸਟੈਂਡ ਤੇ ਲੋਕਾਂ ਦੇ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਡੀਜ਼ਲ ਦੇ ਰੇਟਾਂ ਵਿੱਚ ਵੱਡਾ ਵਾਧਾ ਕੀਤਾ ਹੋਇਆ ਹੈ ਜਿਸ ਕਾਰਨ ਬੱਸਾਂ ਦਾ ਕਿਰਾਇਆ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਤੇ ਕੇਂਦਰ ਸਰਕਾਰ ਪੈਟਰੋਲ ਡੀਜ਼ਲ ਦੇ ਰੇਟ ਘੱਟ ਕਰਨ ਨਾਲ ਮਹਿੰਗਾਈ ਘੱਟ ਸਕਦੀ ਹੇੈ।
ਉੱਧਰ ਇੱਕ ਵਿਅਕਤੀ ਦਾ ਕਹਿਣਾ ਹੈ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ਸਿਆਸੀਕਰਨ ਹੋ ਰਿਹਾ ਹੈ ਕਿਉਂਕਿ ਅਕਾਲੀ ਦਲ ਨੇ ਇਕ ਲਿਸਟ ਜਾਰੀ ਕੀਤੀ ਹੈ ਕਿ ਹੋਰ ਸਾਰੇ ਰਾਜਾਂ ਵਿੱਚ ਵੈਟ ਘੱਟ ਹੈ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਵੈਟ ਵੱਧ ਲਾਉਣ ਕਾਰਨ ਡੀਜ਼ਲ ਦੇ ਰੇਟਾਂ ਵਿੱਚ ਬੇਹਤਾਸ਼ਾ ਵਾਧਾ ਕੀਤਾ ਗਿਆ ਹੈ। ਜਿਸ ਲਈ ਪੰਜਾਬ ਸਰਕਾਰ ਨੂੰ ਆਪਣੇ ਹਿੱਸੇ ਦਾ ਵੈਟ ਘਟਾਉਣਾ ਚਾਹੀਦਾ ਹੈ ਜਿਸ ਨਾਲ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਕਮੀ ਹੋ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਮੁੜ ਵਿਚਾਰ ਕਰਕੇ ਡੀਜ਼ਲ ਦੇ ਰੇਟ ਘੱਟ ਕਰਨ ਦੀ ਮੰਗ ਕੀਤੀ ਹੈ ।