India records 434 deaths: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਦੇ ਮਾਮਲੇ 6 ਲੱਖ ਨੂੰ ਪਾਰ ਕਰ ਗਏ ਹਨ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅਪਡੇਟ ਅਨੁਸਾਰ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 6 ਲੱਖ 4 ਹਜ਼ਾਰ 641 ਹੈ, ਜਿਸ ਵਿੱਚ 17 ਹਜ਼ਾਰ 834 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੋਰੋਨਾ ਤੋਂ ਤਕਰੀਬਨ 3 ਲੱਖ 60 ਹਜ਼ਾਰ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਦੋਂਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 27 ਹਜ਼ਾਰ ਦੇ ਕਰੀਬ ਹੈ ।
ਦਰਅਸਲ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 19 ਹਜ਼ਾਰ 148 ਨਵੇਂ ਕੇਸ ਸਾਹਮਣੇ ਆਏ ਹਨ ਅਤੇ 434 ਲੋਕਾਂ ਦੀ ਮੌਤ ਹੋ ਗਈ ਹੈ । ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ 1 ਜੁਲਾਈ ਤੱਕ ਕੁੱਲ 90 ਲੱਖ 56 ਹਜ਼ਾਰ 173 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਕੱਲ੍ਹ 2 ਲੱਖ 29 ਹਜ਼ਾਰ 588 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ।
ਦੇਸ਼ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮਹਾਂਰਾਸ਼ਟਰ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਇਥੇ ਹੁਣ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 80 ਹਜ਼ਾਰ 298 ਹੈ, ਜਿਸ ਵਿੱਚੋਂ 8 ਹਜ਼ਾਰ 53 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 93 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 79 ਹਜ਼ਾਰ ਤੋਂ ਵੱਧ ਹੈ।
ਇਸ ਤੋਂ ਬਾਅਦ ਤਾਮਿਲਨਾਡੂ ਕੋਰੋਨਾ ਦੇ ਮਾਮਲੇ ਵਿੱਚ ਦੂਜੇ ਨੰਬਰ ‘ਤੇ ਆਉਂਦਾ ਹੈ। ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 94 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਸ ਵਿੱਚ 1264 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 52 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਕਿਰਿਆਸ਼ੀਲ ਮਾਮਲਿਆਂ ਦੀ ਗਿਣਤੀ ਲਗਭਗ 40 ਹਜ਼ਾਰ ਹੈ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਰਫਤਾਰ ਥੋੜੀ ਘੱਟ ਹੋਈ ਹੈ। ਦਿੱਲੀ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 90 ਹਜ਼ਾਰ ਦੇ ਕਰੀਬ ਹੈ, ਜਿਸ ਵਿਚੋ 2803 ਲੁੱਕਣ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਇੱਥੇ 60 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗੋਨਤੀ 27 ਹਜ਼ਾਰ ਹੈ।