edouard philippe has resigned: ਪੈਰਿਸ: ਫਰਾਂਸ ਦੇ ਪ੍ਰਧਾਨ ਮੰਤਰੀ ਐਡੌਰਡ ਫਿਲਿਪ ਨੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ‘ਚ ਤਬਦੀਲੀ ਦੀਆਂ ਸੰਭਾਵਨਾਵਾਂ ਦੇ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫਰਾਂਸ ਦੇ ਰਾਸ਼ਟਰਪਤੀ ਦਫਤਰ ਨੇ ਸ਼ੁੱਕਰਵਾਰ ਨੂੰ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਜਦੋਂ ਤੱਕ ਮੰਤਰੀ ਮੰਡਲ ਦਾ ਨਾਮ ਸਾਹਮਣੇ ਨਹੀਂ ਆ ਜਾਂਦਾ, ਕੇਵਲ ਫਿਲਿਪ ਹੀ ਸਰਕਾਰੀ ਕੰਮਾਂ ਨੂੰ ਸੰਭਾਲਦੇ ਰਹਿਣਗੇ। ਫਰਾਂਸ ਵਿੱਚ ਰਾਸ਼ਟਰਪਤੀ ਹੀ ਪ੍ਰਧਾਨ ਮੰਤਰੀ ਦੀ ਚੋਣ ਕਰਦੇ ਹਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਪਣੀ ਕੈਬਨਿਟ ਅਤੇ ਸਰਕਾਰ ਦਾ ਗਠਨ ਕਰਦੇ ਹਨ। ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ਬਾਰੇ ਫ੍ਰੈਂਚ ਅਧਿਕਾਰੀਆਂ ਦੀ ਅਲੋਚਨਾ ਦਾ ਸਾਹਮਣਾ ਕਰਨ ਦੇ ਬਾਵਜੂਦ ਹਾਲ ਹੀ ਦੇ ਹਫ਼ਤਿਆਂ ਵਿੱਚ ਐਡੌਰਡ ਫਿਲਿਪ ਦੀ ਪ੍ਰਸਿੱਧੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਹਾਲਾਂਕਿ, ਉਨ੍ਹਾਂ ਦੇ ਭਵਿੱਖ ‘ਤੇ ਅਟਕਲਾਂ ਬਾਰੇ ਜੂਨ ਦੇ ਅੱਧ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ, ਜਦੋਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਘੋਸ਼ਣਾ ਕੀਤੀ ਕਿ ਉਹ ਆਪਣੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਕੁੱਝ ਸੁਧਾਰ ਕਰਨਾ ਚਾਹੁੰਦੇ ਹਨ।
ਪਿੱਛਲੇ ਕੁੱਝ ਦਿਨਾਂ ਤੋਂ ਇਹ ਅਟਕਲਾਂ ਚੱਲ ਰਹੀਆਂ ਸਨ ਕਿ ਰਾਸ਼ਟਰਪਤੀ ਮੈਕਰੌਨ ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੇ ਹਨ। ਦਰਅਸਲ, ਦੇਸ਼ ਦਾ ਰਾਸ਼ਟਰਪਤੀ ਮੈਕਰੋਨ ਆਪਣੇ ਕਾਰਜਕਾਲ ਦੇ ਆਖਰੀ ਦੋ ਸਾਲਾਂ ਵਿੱਚ ਕੋਰੋਨਾ ਵਾਇਰਸ ਸੰਕਟ ਤੋਂ ਬੁਰੀ ਤਰ੍ਹਾਂ ਪ੍ਰਭਵਿਤ ਦੇਸ਼ ਦੀ ਆਰਥਿਕਤਾ ਨੂੰ ਵਾਪਿਸ ਲਿਆਉਣ ‘ਤੇ ਯਤਨ ਕੇਂਦਰਤ ਕਰਨਾ ਚਾਹੁੰਦੇ ਹਨ। ਇਹ ਤਬਦੀਲੀ ਅਜਿਹੇ ਸਮੇਂ ਕੀਤੀ ਜਾਏਗੀ ਜਦੋਂ ਮੈਕਰੌਨ ਦੀ ਪਾਰਟੀ ਨੂੰ ਕੁੱਝ ਦਿਨ ਪਹਿਲਾਂ ਸਥਾਨਕ ਚੋਣਾਂ ਵਿੱਚ ਫਰਾਂਸ ਦੇ ਵੱਡੇ ਸ਼ਹਿਰਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।