Khanna corona positive patient:ਦਿਨੋ ਦਿਨ ਵੱਧ ਰਹੇ ਖਤਰਨਾਕ ਕੋਰੋਨਾਵਾਇਰਸ ਦੇ ਕਹਿਰ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ। ਜਾਣਕਾਰੀ ਮੁਤਾਬਕ ਹੁਣ ਖੰਨਾ ਸ਼ਹਿਰ ‘ਚ ਇਕੋ ਪਰਿਵਾਰ ਦੇ 7 ਮੈਂਬਰ ਕੋਰੋਨਾ ਪਾਜ਼ੀਟਿਵ ਮਿਲਣ ਕਾਰਨ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ।
ਇਸ ਸੰਬੰਧੀ ਸਿਵਲ ਹਸਪਤਾਲ ਖੰਨਾ ਦੇ ਐੱਸ. ਐੱਮ. ਓ. ਡਾ. ਰਾਜਿੰਦਰ ਗੁਲਾਟੀ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸਾਰੇ ਪੀੜਤਾਂ ਨੂੰ ਲੁਧਿਆਣਾ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਸੰਪਰਕ ‘ਚ ਆਏ ਵਿਅਕਤੀਆਂ ਨੂੰ ਕੁਆਰੰਟਾਈਨ ਕਰਨ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।