Two more deaths in Punjab : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਿਥੇ ਕੋਰੋਨਾ ਨਾਲ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ ਬੀਤੀ ਦੇਰ ਰਾਤ ਪਟਿਆਲਾ ਵਿਚ ਵੀ ਕੋਰੋਨਾ ਮਹਾਮਾਰੀ ਕਾਰਨ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਜ਼ਿਲੇ ਵਿਚ ਇਕ 65 ਸਾਲਾ ਵਿਅਕਤੀ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਬਜ਼ੁਰਗ ਵਿਅਕਤੀ ਪਿੰਡ ਪਿੱਦੀ ਦਾ ਰਹਿਣ ਵਾਲਾ ਸੀ। ਇਸ ਮੌਤ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 211 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿਚੋਂ 185 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਉਥੇ ਹੀ ਪਟਿਆਲਾ ਜ਼ਿਲੇ ਬੀਤੀ ਦੇਰ ਰਾਤ ਇਕ 67 ਸਾਲਾ ਵਿਅਕਤੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ, ਜਿਸ ਨਾਲ ਹੁਣ ਪਟਿਆਲਾ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਹ ਬਜ਼ੁਰਗ ਸ਼ਹਿਰ ਦੇ ਤੋਪਖਾਨਾ ਮੋੜ ਏਰੀਏ ਦਾ ਵਸਨੀਕ ਸੀ। ਇਸ ਨੂੰ ਰਾਜਿੰਦਰਾ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਬਜ਼ੁਰਗ ਬੁਖਾਰ, ਛਾਤੀ ’ਚ ਦਰਦ ਤੇ ਪੇਟ ਦੀ ਤਕਲੀਫ ਤੋਂ ਪੀੜਤ ਸੀ ਤੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।
ਇਸ ਦੇ ਨਾਲ ਹੀ ਪਟਿਆਲਾ ਜ਼ਿਲੇ ਤੋਂ ਅੱਜ ਇਕ ਹੋਰ ਮਾਮਲਾ ਵੀ ਸਾਹਮਣੇ ਆਇਆ ਹੈ, ਜਿਥੇ ਭਾਦਸੋਂ ਅਧੀਨ ਪੈਂਦੇ ਪਿੰਡ ਗੋਬਿੰਦਪੁਰਾ ਦੇ ਗੋਬਿੰਦਪੁਰਾ ਨਿਵਾਸੀ 60 ਸਾਲਾ ਸੁਰਿੰਦਰ ਪਾਲ ਸਿੰਘ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਏਐਸਆਈ ਰਜਿੰਦਰ ਸਿੰਘ ਤੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਦਿੱਤੀ। ਇਸ ਬਜ਼ੁਰਗ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 6 ਮਾਮਲੇ ਅਰਬਨ ਅਸਟੇਟ ਫੇਸ-2, ਆਨੰਦ ਨਗਰ ਏ ਐਕਸਟੈਂਸ਼ਨ, ਨਾਭਾ ਮਲੇਰੀਅਨ ਸਟਰੀਟ ਨੇੜੇ ਪੰਚਮੁਖੀ ਮੰਦਰ ਇਲਾਕੇ ਤੇ ਪਟਿਆਲਾ ਦੇ ਨਾਭਾ ਗੇਟ ਏਰੀਆ ਤੋਂ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 357 ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 185 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਇਸ 161 ਮਾਮਲੇ ਸਰਗਰਮ ਹਨ।