India Covid-19 Tally Nears: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 24 ਹਜ਼ਾਰ 248 ਨਵੇਂ ਕੇਸ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋ ਚੁੱਕੀ ਹੈ । ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਕੁੱਲ ਗਿਣਤੀ 6 ਲੱਖ 97 ਹਜ਼ਾਰ 413 ਹੈ, ਜਿਸ ਵਿੱਚ 19 ਹਜ਼ਾਰ 693 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 4 ਲੱਖ 24 ਹਜ਼ਾਰ 433 ਲੋਕ ਠੀਕ ਹੋ ਚੁੱਕੇ ਹਨ ।
ਪਿਛਲੇ 24 ਘੰਟਿਆਂ ਵਿੱਚ 15 ਹਜ਼ਾਰ 350 ਲੋਕ ਕੋਰੋਨਾ ਤੋਂ ਲੜਾਈ ਜਿੱਤੇ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 53 ਹਜ਼ਾਰ 287 ਹੈ । ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ 5 ਜੁਲਾਈ ਤੱਕ ਕੁੱਲ 99 ਲੱਖ 69 ਹਜ਼ਾਰ 662 ਨਮੂਨਿਆਂ ਦੀ ਜਾਂਚ ਕੀਤੀ ਗਈ ।ਦਰਅਸਲ, ਕੋਰੋਨਾ ਦੇ ਮਾਮਲੇ ਵਿੱਚ ਭਾਰਤ ਰੂਸ ਨੂੰ ਪਿੱਛੇ ਛੱਡ ਗਿਆ ਹੈ । ਭਾਰਤ ਹੁਣ ਚੋਟੀ ਦੇ ਤਿੰਨ ਦੇਸ਼ਾਂ ਵਿੱਚੋਂ ਇੱਕ ਹੈ, ਜਿੱਥੇ ਕੋਰੋਨਾ ਦੀ ਲਾਗ ਸਭ ਤੋਂ ਵੱਧ ਹੈ। ਅਮਰੀਕਾ ਪਹਿਲੇ ਨੰਬਰ ‘ਤੇ ਅਤੇ ਬ੍ਰਾਜ਼ੀਲ ਦੂਜੇ ਨੰਬਰ‘ ਤੇ ਹੈ। ਦੇਸ਼ ਵਿੱਚ ਕੋਰੋਨਾ ਨੇ ਮਹਾਂਰਾਸ਼ਟਰ, ਦਿੱਲੀ, ਗੁਜਰਾਤ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ।
ਦੱਸ ਦੇਈਏ ਕਿ ਮਹਾਂਰਾਸ਼ਟਰ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਪਾਰ ਕਰ ਗਿਆ ਹੈ। ਹੁਣ ਤੱਕ 8822 ਲੁੱਕਣ ਦੀ ਮੌਤ ਹੋ ਚੁੱਕੀ ਹੈ, ਜਦਕਿ 1 ਲੱਖ 11 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 86 ਹਜ਼ਾਰ ਤੋਂ ਵੱਧ ਹੈ। ਮਹਾਂਰਾਸ਼ਟਰ ਤੋਂ ਬਾਅਦ ਦੂਜਾ ਸਭ ਤੋਂ ਪ੍ਰਭਾਵਿਤ ਰਾਜ ਤਾਮਿਲਨਾਡੂ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਨੂੰ ਪਾਰ ਕਰ ਗਈ ਹੈ। ਜਿਸ ਵਿੱਚੋਂ 1510 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 47 ਹਜ਼ਾਰ ਦੇ ਕਰੀਬ ਹੈ।
ਉਥੇ ਹੀ ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਵਿੱਚ ਵੀ ਕੋਰੋਨਾ ਦੀ ਰਫਤਾਰ ਤੇਜ਼ ਹੈ। ਦਿੱਲੀ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਲੱਖ ਦੇ ਨੇੜੇ ਪਹੁੰਚ ਗਿਆ ਹੈ। ਜਿਸ ਵਿਚੋਂ 3 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਗੁਜਰਾਤ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 36 ਹਜ਼ਾਰ ਤੋਂ ਵੱਧ ਹੈ, ਜਿਸ ਵਿੱਚੋਂ 1943 ਲੋਕਾਂ ਦੀ ਮੌਤ ਹੋ ਚੁੱਕੀ ਹੈ।