gas agency employee robbed: ਲੁਧਿਆਣਾ ‘ਚ ਦਿਨ ਚੜ੍ਹਦੇ ਸਾਰ ਹੀ ਚੋਰਾਂ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਹੈਰਾਨ ਕਰ ਦਿੱਤਾ ਹੈ। ਦਰਅਸਲ ਇੱਥੇ ਅੱਜ ਸਵੇਰਸਾਰ ਇਕ ਗੈਸ ਏਜੰਸੀ ਦੀ ਕਰਿੰਦਾ ਪੈਸੇ ਜਮ੍ਹਾਂ ਕਰਵਾਉਣ ਲਈ ਬੈਂਕ ਜਾ ਰਿਹਾ ਸੀ ਕਿ ਰਸਤੇ ‘ਚ 3 ਨਕਾਬਪੋਸ਼ ਲੁਟੇਰਿਆਂ ਨੇ ਘੇਰਾ ਪਾ ਕੇ ਉਸ ਤੋਂ ਲਗਭਗ 11.70 ਲੱਖ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਘਟਨਾ ਵਾਲੇ ਇਲਾਕੇ ‘ਚੋਂ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਦੇ ਨਾਲ ਹੋਰ ਵੀ ਜਾਂਚ ਕਰ ਰਹੀ ਹੈ।