Diesel price hiked: ਨਵੀਂ ਦਿੱਲੀ: ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਮੰਗਲਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ । ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ 25 ਪੈਸੇ ਮਹਿੰਗਾ ਕਰ ਦਿੱਤਾ ਹੈ । ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਲਗਾਤਾਰ ਅੱਠਵੇਂ ਦਿਨ ਸਥਿਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਲਗਾਤਾਰ 7 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 80.78 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ, ਚੇੱਨਈ ਅਤੇ ਕੋਲਕਾਤਾ ਵਿੱਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 79.05, 77.91. 75.89 ਪ੍ਰਤੀ ਲੀਟਰ ਹਨ । ਉੱਥੇ ਹੀ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 80.43 ਰੁਪਏ, 82.10 ਰੁਪਏ, 87.19 ਰੁਪਏ ਅਤੇ 83.63 ਰੁਪਏ ਪ੍ਰਤੀ ਲੀਟਰ ‘ਤੇ ਟਿਕੀਆਂ ਹੋਈਆਂ ਹਨ ।
ਅੰਤਰਰਾਸ਼ਟਰੀ ਵਾਅਦਾ ਬਾਜ਼ਾਰ ਇੰਟਰਕਾੱਟੀਨੈਂਟਲ ਐਕਸਚੇਂਜ ਭਾਵ ਆਈਸੀਈ ਦਾ ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ ਸੋਮਵਾਰ ਨੂੰ 0.35% ਦੀ ਤੇਜ਼ੀ ਨਾਲ 42.95 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ, ਜਦੋਂਕਿ ਬ੍ਰੈਂਟ ਦੀਆਂ ਕੀਮਤਾਂ ਇਸ ਤੋਂ ਪਹਿਲਾਂ ਕਾਰੋਬਾਰ ਦੌਰਾਨ 43.09 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈਆਂ ਸਨ । ਹਾਲਾਂਕਿ, ਕੱਚੇ ਤੇਲ ਦੀ ਕੀਮਤ ਅਜੇ 45 ਡਾਲਰ ਦੇ ਦਾਇਰੇ ਵਿੱਚ ਹੈ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਪ੍ਰਕੋਪ ਕਾਰਨ ਕੱਚੇ ਤੇਲ ਦੀ ਮੰਗ ਅਜੇ ਵੀ ਉਮੀਦ ਅਨੁਸਾਰ ਨਹੀਂ ਹੈ। ਇਸ ਦੇ ਨਾਲ ਹੀ ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਨੇ ਵੀ ਕੱਚੇ ਤੇਲ ਦੀ ਕੀਮਤ ਨੂੰ ਵਧਾ ਦਿੱਤਾ ਹੈ।
ਦੱਸ ਦੇਈਏ ਕਿ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 ਨੰਬਰ ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਲਿਖ ਕੇ 9223112222’ ਤੇ ਜਾਣਕਾਰੀ ਭੇਜ ਸਕਦੇ ਹਨ । ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।