congress leader mobile jail: ਲੁਧਿਆਣਾ ‘ਚ ਬੀਤੇ ਦਿਨੀਂ ਕੇਂਦਰੀ ਜੇਲ੍ਹ ਤੋਂ ਮੋਬਾਈਲ ਅਤੇ ਸਿਮ ਬਰਾਮਦ ਹੋਣ ਤੋਂ ਬਾਅਦ ਇਹ ਗੱਲ ਸਾਫ ਹੋ ਗਈ ਹੈ ਕਿ ਬਿਨਾਂ ਜੇਲ੍ਹ ਅਧਿਕਾਰੀਆਂ ਦੀ ਮਦਦ ਤੋਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ ਹੈ।ਲੁਧਿਆਣਾ ਤੋਂ ਸਾਹਮਣੇ ਆਏ ਇਸ ਤਾਜ਼ਾ ਮਾਮਲੇ ‘ਚ ਕਾਂਗਰਸ ਦੇ ਆਗੂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ‘ਚ ਕਾਂਗਰਸ ਦਾ ਆਗੂ ਅੰਕੁਸ਼, ਜਿਸ ਤੋਂ ਮੋਬਾਇਲ ਬਰਾਮਦ ਕੀਤਾ ਗਿਆ ਹੈ ਸ਼ੁਭਮ ਅਰੋੜਾ ਅਤੇ ਲੁਧਿਆਣਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸ਼ਾਮਿਲ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਤਬੀਰ ਸਿੰਘ ਨੇ ਦੱਸਿਆ ਕਿ ਅੰਕੁਸ਼ ਵੱਲੋਂ ਸ਼ੁਭਮ ਤੱਕ ਮੋਬਾਈਲ ਅਤੇ ਸਿਮ ਪਹੁੰਚਾਉਣ ਲਈ ਜੇਲ੍ਹ ਦੇ ਸਹਾਇਕ ਸੁਪਰੀਟੈਂਡੈਂਟ ਦੀ ਮਦਦ ਲਈ ਗਈ ਸੀ ਅਤੇ ਇਨ੍ਹਾਂ ਤਿੰਨਾਂ ਦੇ ਪ੍ਰਿਜ਼ਨ ਐਕਟ ਦੀ ਧਾਰਾਵਾਂ ਦੇ ਤਹਿਤ ਆਈ.ਪੀ.ਸੀ 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਲਗਾਤਾਰ ਪੰਜਾਬ ਦੀਆਂ ਜੇਲ੍ਹਾਂ ਚੋਂ ਕੈਦੀਆਂ ਤੱਕ ਮੋਬਾਇਲ ਪਹੁੰਚਾਉਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਇਸ ‘ਚ ਜੇਲ੍ਹ ਅਧਿਕਾਰੀਆਂ ਦੀ ਮਿਲੀ ਭੁਗਤ ਦਾ ਵੀ ਖ਼ੁਲਾਸਾ ਹੁੰਦਾ ਰਹਿੰਦਾ ਹੈ।