Shiromani Akali dal leaders protest: ਪੰਜਾਬ ‘ਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਆਮ ਜਨਤਾ ਪਰੇਸ਼ਾਨ ਹੈ, ਉੱਥੇ ਕਈ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਇਸ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨੇਤਾਵਾਂ ਵੱਲੋਂ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਕਿਸਾਨ ਵਿਰੋਧੀਆਂ ਨੀਤੀਆਂ ਨੂੰ ਲੈ ਕੇ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਦੇ ਨੀਲੇ ਕਾਰਡਾਂ ਦੇ ਮਾਮਲੇ ‘ਚ ਭਾਰੀ ਗਿਣਤੀ ‘ਚ ਗਰੀਬਾਂ ਅਤੇ ਲੋੜਵੰਦਾਂ ਨਾਲ ਹੋ ਰਹੇ ਵਿਤਕਰੇ ਖਿਲਾਫ ਵੀ ਆਵਾਜ਼ ਚੁੱਕੀ ।ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਕਾਫੀ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਰਣਜੀਤ ਸਿੰਘ ਢਿੱਲੋ, ਮਦਨ ਲਾਲ ਬੱਗਾ ਸਮੇਤ ਕਈ ਹੋਰ ਅਕਾਲੀ ਨੇਤਾਵਾਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਦੇ ਹੱਕਾਂ ਦੇ ਲਈ ਅੱਜ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਅਤੇ ਸੂਬਾ ਸਰਕਾਰਾਂ ਤੱਕ ਆਵਾਜ਼ ਪਹੁੰਚਾ ਰਹੇ ਹਾਂ।
ਦੱਸਣਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਰਾਸ਼ਨ ਘੋਟਾਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਵਰਕਰਾਂ ਨੇ ਅੱਜ ਸੂਬਾ ਪੱਧਰੀ ਧਰਨਾ ਦੇ ਰਹੇ ਹਨ। ਅਕਾਲੀ ਦਲ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਆਪਣੇ-ਆਪਣੇ ਹਲਕਿਆਂ ‘ਚ ਇਕ-ਇਕ ਘੰਟੇ ਦੇ ਲਈ ਰੋਸ ਪ੍ਰਦਰਸ਼ਨ ਕਰਨ ਦੀ ਡਿਊਟੀ ਲਾਈ ਹੈ।