Seventy One Corona cases : ਜਲੰਧਰ ਜ਼ਿਲੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 1000 ਤੋਂ ਵੀ ਪਾਰ ਹੋ ਗਿਆ ਹੈ। ਸਿਹਤ ਵਿਭਾਗ ਵੱਲੋਣ ਮੀਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ ਇਕ ਨਿੱਜੀ ਹਸਪਤਾਲ ਦਾ ਡਾਕਟਰ ਵੀ ਸ਼ਾਮਲ ਹੈ। ਇਨ੍ਹਾਂ ਵਿਚੋਂ 20 ਮਾਮਲੇ ਭੋਗਪੁਰ ਤੋਂ ਸਾਹਮਣੇ ਆਏ ਹਨ, ਉਥੇ ਹੀ ਕੁਝ ਫੌਜ ਦੇ ਜਵਾਨਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰਨਾ ਦੇ 22 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਵਿਚ ਸਿਵਲ ਹਸਪਤਾਲ ਦੇ ਮੇਲ ਸਰਜੀਕਲ ਵਾਰਡ ਦੀ ਸਟਾਫ ਨਰਸ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਦੁਬਈ ਤੋਂ ਭੋਗਪੁਰ ਪਰਤੇ ਇਕ ਵਿਅਕਤੀ ਅਤੇ ਮਖਦੂਮਪੁਰਾ ਵਿਚ ਬਿਊਟੀਪਾਰਲਰ ਚਲਾਉਣ ਵਾਲੀ ਇਕ ਔਰਤ ਦੇ ਸੰਪਰਕ ਵਿਚ ਆਉਣ ਨਾਲ ਦੋ ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਬੀਤੇ ਦਿਨ ਮਿਲੇ ਮਾਮਲਿਆਂ ਵਿਚ ਇਕ ਬੱਚਾ, 8 ਔਰਤਾਂ ਤੇ 13 ਮਰਦ ਸ਼ਾਮਲ ਹਨ।
ਡਾ. ਟੀਪੀ ਸਿੰਘ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚ ਗੁਰਦਾਸਪੁਰ, ਮੁਕੇਰੀਆਂ ਤੇ ਲੁਧਿਆਣਾ ਦਾ ਇਕ-ਇਕ ਮਰੀਜ਼ ਵੀ ਸ਼ਾਮਲ ਹੈ। ਇਨ੍ਹਾਂ ਦੱਸਣਯੋਗ ਹੈ ਕਿ ਜ਼ਿਲੇ ਵਿਚੋਂ ਹੁਣ ਤੱਕ 628 ਮਰੀਜ਼ਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ ਜੰਗ ਲੜਦੇ ਹੋਏ 22 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨਾਲ ਜਿਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਸਿਹਤ ਵਿਭਾਗ ਵਿਚ ਵੀ ਹਫੜਾ-ਦਫੜੀ ਮਚ ਗਈ ਹੈ।