Ludhiana PCS corona epidemic: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਪਸਾਰ ਵੱਧਦਾ ਹੀ ਜਾ ਰਿਹਾ ਹੈ, ਜਿਸ ਦੀ ਚਪੇਟ ‘ਚ ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਵੀ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਦਾ ਕੋਰੋਨਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਕੁਲਪ੍ਰੀਤ ਸਿੰਘ ਦਾ ਸੈਂਪਲ ਕੱਲ੍ਹ ਜਾਂਚ ਲਈ ਭੇਜਿਆ ਗਿਆ ਸੀ, ਜੋ ਕਿ ਅੱਜ ਪਾਜ਼ੇਟਿਵ ਮਿਲਿਆ ਹੈ। ਦੱਸ ਦੇਈਏ ਕਿ ਏ.ਡੀ.ਸੀ ਜਨਰਲ ਅਮਰਜੀਤ ਸਿੰਘ ਬੈਂਸ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਕੁਲਪ੍ਰੀਤ ਨੇ ਖੁਦ ਨੂੰ ਕੁਆਰੰਟਾਈਨ ਕਰ ਲਿਆ ਸੀ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਐੱਸ.ਡੀ.ਐੱਮ ਪਾਇਲ ਮਾਨਕਵਾਲ ਸਿੰਘ ਚਾਹਲ ਦੀ ਰਿਪੋਰਟ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਸਾਹਮਣੇ ਮਿਲੀ ਸੀ।ਹੁਣ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਅੰਕੜਾ 1248 ਤੱਕ ਪਹੁੰਚ ਚੁੱਕਿਆ ਹੈ ਜਦਕਿ 29 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।