Today again Capt. : ਅੱਜ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਦੇ ਸਾਹਮਣੇ ਫੇਸਬੁੱਕ ਰਾਹੀਂ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਹ ਉਨ੍ਹਾਂ ਦਾ ਕੋਰੋਨਾ ਕਾਲ ਦੌਰਾਨ ‘Ask Captain’ ਦਾ 10ਵਾਂ ਐਡੀਸ਼ਨ ਹੋਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਲਾਈਵ ਹੋ ਕੇ ਸਵਾਲ ਪੁੱਛਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਫੇਸਬੁੱਕ ਰਾਹੀਂ ਉਨ੍ਹਾਂ ਨਾਲ ਸਾਂਝੀ ਕਰ ਸਕਦੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੇ ਸਵਾਲਾਂ ਦੀ ਉਡੀਕ ਹੁੰਦੀ ਹੈ ਤੇ ਮੈਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਅੱਜ ਫੇਸਬੁੱਕ ‘ਤੇ ਲਾਈਵ ਹੋ ਕੇ ਦੇਵਾਂਗਾ। ਉਨ੍ਹਾਂ ਕਿਹਾ ਕਿ ਮੇਰੇ ਲਈ ਲੋਕਾਂ ਦੇ ਸਵਾਲ ਤੇ ਸੁਝਾਅ ਬਹੁਤ ਮਹੱਤਵ ਰੱਖਦੇ ਹਨ ਅਤੇ ਮੈਂ ਪੂਰੀ ਕੋਸ਼ਿਸ਼ ਕਰਾਂਗਾ ਕਿ ਉਨ੍ਹਾਂ ਦੀ ਹਰੇਕ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਲੱਭਿਆ ਜਾਵੇ। ਉਨ੍ਹਾਂ ਕਿਹਾ ਕਿ ਮੈਨੂੰ ਵੀ ਸਾਰਿਆਂ ਨਾਲ ਗੱਲ ਕਰਨ ਦੀ ਹਮੇਸ਼ਾ ਉਡੀਕ ਰਹਿੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਪਿਛਲੇ ਲਗਭਗ 3 ਮਹੀਨਿਆਂ ਤੋਂ ਲਗਾਤਾਰ ਹਰ ਹਫਤੇ ਲੋਕਾਂ ਦੇ ਸਾਹਮਣੇ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਆ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਲਾਈਵ ਮੀਟਿੰਗ ਵਿਚ ਮੁੱਖ ਮੰਤਰੀ ਵਲੋਂ ਕੋਵਿਡ-19 ਨਾਲ ਸਬੰਧਤ ਨਵੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹਰ ਸੰਭਵ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।