Sub-division Payal : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਇਸ ਦੇ ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਸਬ-ਡਵੀਜ਼ਨ ਪਾਇਲ ਦੇ ਐੱਸ. ਡੀ. ਐੱਮ. ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ, ਜਿਸ ਦੇ ਚੱਲਦਿਆਂ ਦਫਤਰ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਦਫਤਰੀ ਸਟਾਫ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਜੇ ਪੈਂਡਿੰਗ ਹੈ।
ਦਫਤਰ ਬੰਦ ਹੋਣ ਕਾਰਨ ਲੁਧਿਆਣਾ ਵਿਖੇ ਲਾਇਸੈਂਸ ਦੀਆਂ ਸਲਾਟਾਂਸਬੰਧੀ ਬੁਕਿੰਗ ਕੁਝ ਦੇਰ ਲਈ ਬੰਦ ਕਰ ਦਿੱਤੀ ਗਈ ਹੈ ਤਾਂ ਜੋ ਉਥੇ ਲੋਕਾਂ ਦੀ ਭੀੜ ਇਕੱਠੀ ਨਾ ਹੋ ਸਕੇ ਤੇ ਕੋਵਿਡ-19 ਦੇ ਵਾਇਰਸ ਨੂੰ ਕੰਟਰੋਲ ਕੀਤਾ ਜਾ ਸਕੇ। ਐੱਸ. ਡੀ. ਐੱਮ. ਦੇ ਕੋਰੋਨਾ ਪਾਜੀਟਿਵ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ ਤੇ ਪ੍ਰਸ਼ਾਸਨ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਚਾਰ ਲੋਕਾਂ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 187 ਹੋ ਗਈ ਹੈ।
ਸ਼ੁੱਕਰਵਾਰ ਨੂੰ 217 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 72 ਮਰੀਜ਼ ਸਿਹਤਯਾਬ ਵੀ ਹੋਏ ਹਨ, ਜਿਨ੍ਹਾਂ ਵਿਚੋਂ ਅੰਮ੍ਰਿਤਸਰ-17, ਸੰਗਰੂਰ-24, ਪਟਿਆਲਾ-17, ਐਸਏਐਸ ਨਗਰ-4, ਪਠਾਨਕੋਟ-1, ਤਰਨਤਾਰਨ-6, ਹੁਸ਼ਿਆਰਪੁਰ, ਮੁਕਤਸਰ ਅਤੇ ਬਰਨਾਲਾ ਤੋਂ ਇੱਕ ਇੱਕ ਮਰੀਜ਼ ਸਿਹਤਯਾਬ ਹੋਇਆ ਹੈ। ਸੂਬੇ ‘ਚ ਕੁੱਲ 378045 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 7357 ਮਰੀਜ਼ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਜਦਕਿ 5017 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 2153 ਲੋਕ ਐਕਟਿਵ ਮਰੀਜ਼ ਹਨ।